ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਚੋਣਾਂ (Lok sabha Election 2024 ) ਤੋਂ ਪਹਿਲਾਂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਇਹ ਬਹੁਤ ਹੀ ਅਹਿਮ ਮੀਟਿੰਗ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸੰਸਦ ਮੈਂਬਰ ਮਨੀਸ਼ ਤਿਵਾੜੀ, ਮੁਹੰਮਦ ਸਦੀਕ, ਜਸਬੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ ਅਤੇ ਡਾ. ਅਮਰ ਸਿੰਘ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਸੂਤਰਾਂ ਮੁਤਾਬਕ ਇਨ੍ਹਾਂ ਨੇ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦਾ ਐਲਾਨ ਜਲਦੀ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਉਮੀਦਵਾਰਾਂ ਦਾ ਐਲਾਨ ਨਾ ਹੋਣ ਕਾਰਨ ਪਾਰਟੀ ਵੱਲੋਂ ਚੋਣ ਪ੍ਰਚਾਰ ਵਿਚ ਦੇਰੀ ਹੋ ਰਹੀ ਹੈ।
ਦੱਸ ਦਈਏ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਪਰਨੀਤ ਕੌਰ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਜਾ ਵੀ ਚੁੱਕੇ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ 9 ਅਤੇ ਭਾਜਪਾ ਵੱਲੋਂ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ,ਜਦਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਜੇ ਤੱਕ ਇਕ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।