spot_imgspot_img
Homeपंजाबਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ...

ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਚੰਡੀਗੜ੍ਹ:  ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ।

ਸੰਗਰੂਰ, ਅੰਮ੍ਰਿਤਸਰ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਦੋ-ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਦਕਿ ਪਟਿਆਲਾ ਤੋਂ ਤਿੰਨ, ਆਨੰਦਪੁਰ ਸਾਹਿਬ ਤੋਂ ਤਿੰਨ, ਖਡੂਰ ਸਾਹਿਬ ਤੋਂ ਚਾਰ ਅਤੇ ਲੁਧਿਆਣਾ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉੱਥੇ ਹੀ ਫਰੀਦਕੋਟ ਤੋਂ 3 ਉਮੀਦਵਾਰਾਂ ਨੇ 6 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਇੱਥੇ 1 ਉਮੀਦਵਾਰ ਵੱਲੋਂ 4 ਫਾਰਮ ਭਰੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਅਤੇ ਜਲੰਧਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 7 ਮਈ ਤੋਂ 9 ਮਈ ਤੱਕ 61 ਉਮੀਦਵਾਰਾਂ ਵੱਲੋਂ 68 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।

RELATED ARTICLES

-VIDEO ADVERTISEMENT-

- Advertisment -spot_imgspot_img

Most Popular