Monday, December 22, 2025
spot_imgspot_img
spot_imgspot_img
Homeपंजाबਗੈਂਗਸਟਰ ਗੋਲਡੀ ਬਰਾੜ ਦੀ ਮੌਤ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਬੋਲੇ...

ਗੈਂਗਸਟਰ ਗੋਲਡੀ ਬਰਾੜ ਦੀ ਮੌਤ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਬੋਲੇ -ਜਦੋਂ ਤੱਕ ਪੂਰੀ ਜਾਣਕਾਰੀ ਨਹੀਂ ਮਿਲਦੀ ,ਉਹ ਕੁੱਝ ਨਹੀਂ ਕਹਿਣਗੇ

- Advertisement -

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ 27 ਮੁਲਜ਼ਮਾਂ ਖ਼ਿਲਾਫ਼ ਬੁੱਧਵਾਰ ਨੂੰ ਮਾਨਸਾ ਦੀ ਅਦਾਲਤ ਵੱਲੋਂ   ਦੋਸ਼ ਆਇਦ ਕੀਤੇ ਗਏ ਹਨ। ਇਨ੍ਹਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਗਏ ਹਨ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਮਨ ਨੂੰ ਕੁੱਝ ਸਕੂਨ ਮਿਲਿਆ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਅੱਜ ਮਾਣਯੋਗ ਅਦਾਲਤ ਵੱਲੋਂ ਦੋਸ਼ ਆਇਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੂਜਿਆਂ ਵੱਲੋਂ ਹਰ ਵਾਰ ਕੇਸ ਡਿਸਚਾਰਜ ਕਰਨ ਲਈ ਅਰਜ਼ੀਆਂ ਦਿੱਤੀਆਂ ਜਾਂਦੀਆਂ ਸੀ। ਹਰ ਕਿਸੇ ਨੂੰ ਅਰਜ਼ੀ ਲਗਾਉਣ ਦਾ ਅਧਿਕਾਰ ਹੁੰਦਾ ਹੈ। ਜਿਸ ਕਾਰਨ ਕੁਝ ਦੇਰੀ ਹੋ ਗਈ।

ਓਥੇ ਹੀ ਅਮਰੀਕਾ ਵਿੱਚ ਗੋਲਡੀ ਬਰਾੜ ਦੇ ਕਤਲ ਦੀ ਚੱਲ ਰਹੀ ਚਰਚਾ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਤੋਂ ਸਵਾਲ ਪੁੱਛਿਆ ਗਿਆ  ਇਸ ‘ਤੇ ਉਨ੍ਹਾਂ ਕਿਹਾ ਕਿ ਉਹ ਅਜੇ ਕੁਝ ਨਹੀਂ ਕਹਿਣਗੇ ,ਜਦੋਂ ਤੱਕ ਪੂਰੀ ਜਾਣਕਾਰੀ ਨਹੀਂ ਮਿਲਦੀ। ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀ ਸਹਿ ਬਿਨ੍ਹਾਂ ਉਹ ਕੁਝ ਨਹੀਂ ਕਰਦੇ। ਜੇਲ੍ਹ ਦੇ ਅੰਦਰ ਇੰਨਾ ਵੱਡਾ ਕਾਰੋਬਾਰ ਚੱਲ ਰਿਹਾ ਹੈ ਅਤੇ ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਲਾਰੈਂਸ ਬਿਸ਼ਨੋਈ ਜੇਲ੍ਹ ਵਿੱਚ ਬੈਠ ਕੇ 5 ਕਰੋੜ ਰੁਪਏ ਮਹੀਨਾ ਕਮਾ ਰਿਹਾ ਹੈ।

ਲਾਰੈਂਸ ਦੀ ਇੰਟਰਵਿਊ ਤੋਂ ਬਾਅਦ ਕੁਝ ਪੁਲਿਸ ਅਧਿਕਾਰੀ ਦੇਸ਼ ਛੱਡ ਗਏ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 7 ਅਤੇ 8 ਜਨਵਰੀ ਨੂੰ ਪੰਜਾਬ ਵਿੱਚ ਹੋਈ ਸੀ, ਜਦੋਂ ਉਹ ਪੰਜਾਬ ਦੀ ਜੇਲ੍ਹ ਵਿੱਚ ਮੌਜੂਦ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਅਜਿਹੇ ਪੁਲਿਸ ਅਧਿਕਾਰੀ ਹਨ, ਜੋ ਦੇਸ਼ ਛੱਡ ਕੇ ਵਿਦੇਸ਼ ਚਲੇ ਗਏ ਹਨ। ਕੀ ਪੁਲਿਸ ਨੂੰ ਅਜੇ ਤੱਕ ਇਹ ਨਹੀਂ ਪਤਾ ਕਿ ਲਾਰੇਂਸ ਦੀ ਇੰਟਰਵਿਊ ਤੋਂ ਬਾਅਦ ਦੇਸ਼ ਛੱਡਣ ਵਾਲੇ ਅਧਿਕਾਰੀ ਕੌਣ ਹਨ?

RELATED ARTICLES

वीडियो एड

Most Popular