Tuesday, December 24, 2024
Homeपंजाबਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਪਹੁੰਚੇ

\ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਪਹੁੰਚੇ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਦੋਵਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੁਹਾਲੀ ਜ਼ਿਲ੍ਹੇ ਦੇ ਕਈ ਸਥਾਨਕ ਆਗੂ ਵੀ ਮੌਜੂਦ ਹਨ।

CISF ਜਵਾਨ ਕੁਲਵਿੰਦਰ ਕੌਰ ਵਲੋਂ ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਦੇ ਥੱਪੜ ਮਾਰੇ ਜਾਣ ਦੀ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਕੰਗਨਾ ਰਣੌਤ ਵਲੋਂ ਪਹਿਲਾਂ ਦਿੱਤੇ ਗਏ ਬਿਆਨਾਂ ਦੇ ਚੱਲਦੇ ਉਸ ਕੁੜੀ ਦੇ ਮਨ ਵਿਚ ਗੁੱਸਾ ਸੀ, ਜਿਸ ਦੇ ਚੱਲਦੇ ਉਸ ਨੇ ਇਹ ਕਦਮ ਚੁੱਕਿਆ। ਹਾਲਾਂਕਿ ਇਸ ਤਰ੍ਹਾਂ ਨਹੀਂ ਹੋਣਾ ਚਾਹੀਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਪੰਜਾਬ ਨੂੰ ਅੱਤਵਾਦੀ ਕਹਿਣਾ ਗਲਤ ਹੈ। ਇਹ ਉਹ ਪੰਜਾਬ ਹੈ ਜਿਸ ਨੇ ਸਾਰੇ ਦੇਸ਼ ਦਾ ਢਿੱਡ ਭਰਿਆ ਹੈ। ਪੰਜਾਬ ਅੱਜ ਵੀ ਸਾਰੇ ਮੁਲਕ ਨੂੰ ਕਣਕ ਅਤੇ ਚੌਲ ਦੇ ਰਿਹਾ ਹੈ। ਸਾਡੇ ਨੌਜਵਾਨ ਅੱਜ ਵੀ ਕੁਰਬਾਨੀਆਂ ਦੇ ਰਹੇ ਹਨ। ਪੰਜਾਬ ਦੇ ਨੌਜਵਾਨ ਮਾਈਨਸ 50 ਡਿਗਰੀ ਵਿਚ ਡਿਊਟੀ ਦੇ ਰਹੇ ਹਨ। ਅਸੀਂ ਦੇਸ਼ ਦੀ ਰੱਖਿਆ ਕਰਨ ਵਾਲੇ ਅਤੇ ਦੇਸ਼ ਨੂੰ ਆਜ਼ਾਦੀਆਂ ਦਿਵਾਉਣ ਵਾਲੇ ਹਾਂ। ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਅੱਤਵਾਦੀ ਜਾਂ ਵੱਖਵਾਦੀ ਆਖ ਦਿੱਤਾ ਜਾਂਦਾ ਹੈ, ਜੋ ਪੂਰੀ ਤਰ੍ਹਾਂ ਗ਼ਲਤ ਹੈ।

ਲੋਕ ਸਭਾ ਦੇ ਚੋਣ ਨਤੀਜਿਆਂ ਨੂੰ ਲੈ ਕੇ ਵੀ CM ਭਗਵੰਤ ਮਾਨ ਨੇ ਪਹਿਲੀ ਵਾਰ ਬਿਆਨ ਦਿੱਤਾ ਹੈ। CM ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਨਾਲੋਂ ਇਸ ਵਾਰ ‘ਆਪ’ ਦਾ ਵੋਟ ਸ਼ੇਅਰ ਵਧਿਆ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਦਾ ਗੜ੍ਹ ਹੁਸ਼ਿਆਪੁਰ ਸੀਟ ‘ਆਪ’ ਦੇ ਹਿੱਸੇ ਆਈ ਹੈ। ਸੰਗਰੂਰ ਸੀਟ ਵੀ ਸਾਡੇ ਕੋਲ ਵਾਪਸ ਆਈ ਹੈ। ਇਸ ਵਾਰ ਪੰਜਾਬ ਤੋਂ ਸਾਡੇ 3 ਸਾਂਸਦ ਬਣੇ ਹਨ।

RELATED ARTICLES

Most Popular