spot_imgspot_img
Homeपंजाबਰਾਜਾ ਵੜਿੰਗ ਨੇ ਵੀ ਦਿੱਤਾ ਵਿਧਾਇਕੀ ਦੇ ਅਹੁਦੇ ਤੋਂ ਅਸਤੀਫਾ, ਸੁਖਜਿੰਦਰ ਰੰਧਾਵਾ...

ਰਾਜਾ ਵੜਿੰਗ ਨੇ ਵੀ ਦਿੱਤਾ ਵਿਧਾਇਕੀ ਦੇ ਅਹੁਦੇ ਤੋਂ ਅਸਤੀਫਾ, ਸੁਖਜਿੰਦਰ ਰੰਧਾਵਾ ਤੇ ਚੱਬੇਵਾਲ ਦਾ ਅਸਤੀਫ਼ਾ ਹੋਇਆ ਮਨਜ਼ੂਰ

- Advertisement -

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਰਾਜਾ ਵੜਿੰਗ ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤੇ ਹਨ।

ਸੁਖਜਿੰਦਰ ਰੰਧਾਵਾ ਤੇ ਚੱਬੇਵਾਲ ਦਾ ਅਸਤੀਫ਼ਾ ਹੋਇਆ ਮਨਜ਼ੂਰ

ਇਸ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ‘ਆਪ’ ਆਗੂ ਰਾਜ ਕੁਮਾਰ ਚੱਬੇਵਾਲ ਨੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਜ ਕੁਮਾਰ ਚੱਬੇਵਾਲ ਦਾ ਅਸਤੀਫਾ ਵਿਧਾਨ ਸਭਾ ਸਪੀਕਰ ਨੇ ਪ੍ਰਵਾਨ ਕਰ ਲਿਆ ਹੈ।

ਇਸ ਨਾਲ ਪੰਜਾਬ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਹਨ। ਇਸ ਦੇ ਨਾਲ ਹੀ ਉਮੀਦ ਜਤਾਈ ਜਾ ਰਹੀ ਹੈ ਕਿ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੀ ਜਲਦੀ ਹੀ ਅਸਤੀਫਾ ਦੇ ਦੇਣਗੇ ਕਿਉਂਕਿ ਉਹ ਸੰਗਰੂਰ ਤੋਂ ਲੋਕ ਸਭਾ ਚੋਣ ਜਿੱਤੇ ਸਨ।

ਚਾਰ ਵਿਧਾਇਕ ਚੋਣ ਜਿੱਤੇ ਸਨ 

ਕਾਂਗਰਸ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਬਰਨਾਲਾ ਤੋਂ ‘ਆਪ’ ਦੇ ਵਿਧਾਇਕ ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ। ਇਸ ਤੋਂ ਬਾਅਦ ਚੋਣ ਕਮਿਸ਼ਨ ਇਨ੍ਹਾਂ ਵਿਧਾਇਕਾਂ ਦੀਆਂ ਸੀਟਾਂ ‘ਤੇ ਉਪ ਚੋਣਾਂ ਕਰਵਾਉਣ ਬਾਰੇ ਫੈਸਲਾ ਲਵੇਗਾ।

ਸਾਰਿਆਂ ਨੂੰ 20 ਜੂਨ ਤੱਕ ਅਸਤੀਫਾ ਦੇਣਾ ਹੋਵੇਗਾ

ਕਾਨੂੰਨੀ ਮਾਹਿਰਾਂ ਮੁਤਾਬਕ ਸੰਸਦ ਮੈਂਬਰ ਚੁਣੇ ਗਏ ਸਾਰੇ ਆਗੂਆਂ ਨੂੰ 20 ਜੂਨ ਤੋਂ ਪਹਿਲਾਂ ਅਸਤੀਫ਼ਾ ਦੇਣਾ ਪਵੇਗਾ ਕਿਉਂਕਿ ਦੋਵੇਂ ਅਹੁਦਿਆਂ ਨੂੰ ਇੱਕੋ ਸਮੇਂ ‘ਤੇ ਨਹੀਂ ਰੱਖਿਆ ਜਾ ਸਕਦਾ। ਜੇਕਰ ਵਿਧਾਇਕ ਨਿਰਧਾਰਿਤ ਸਮੇਂ ਅੰਦਰ ਅਸਤੀਫਾ ਨਹੀਂ ਦਿੰਦਾ ਹੈ ਤਾਂ ਚੋਣ ਕਮਿਸ਼ਨ ਵੱਲੋਂ ਉਸ ਦੀ ਲੋਕ ਸਭਾ ਸੀਟ ਖਾਲੀ ਮੰਨੀ ਜਾਵੇਗੀ ਕਿਉਂਕਿ ਇਹ ਲੋਕ 4 ਜੂਨ 2024 ਨੂੰ ਚੋਣ ਜਿੱਤ ਗਏ ਸਨ। ਇਸ ਤੋਂ ਬਾਅਦ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਦੀ ਚੋਣ ਨਾਲ ਸਬੰਧਤ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ। ਅਸਤੀਫ਼ੇ ਦੀ ਪ੍ਰਕਿਰਿਆ ਉਸ ਨੋਟੀਫਿਕੇਸ਼ਨ ਦੇ 14 ਦਿਨਾਂ ਦੇ ਅੰਦਰ ਪੂਰੀ ਹੋਣੀ ਚਾਹੀਦੀ ਹੈ।

RELATED ARTICLES

Advertisement

spot_imgspot_img

Advertisement

spot_imgspot_img

-VIDEO ADVERTISEMENT-

-VIDEO ADVERTISEMENT-

Most Popular