spot_imgspot_img
Homeपंजाबਜਾਣੋ ਕਿਉਂ CM ਮਾਨ ਨੂੰ ਨਹੀਂ ਮਿਲੀ ਪੈਰਿਸ ਜਾਣ ਦੀ ਮਨਜ਼ੂਰੀ

ਜਾਣੋ ਕਿਉਂ CM ਮਾਨ ਨੂੰ ਨਹੀਂ ਮਿਲੀ ਪੈਰਿਸ ਜਾਣ ਦੀ ਮਨਜ਼ੂਰੀ

ਸੁਰੱਖਿਆ ਕਾਰਣਾਂ ਕਰਕੇ ਨਹੀਂ ਮਿਲੀ ਮਨਜ਼ੂਰੀ: ਦੱਸ ਦਈਏ ਭਾਰਤੀ ਹਾਕੀ ਟੀਮ ਵਿੱਚ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ ਅਤੇ ਸੂਤਰਾਂ ਦੀ ਮੰਨੀਏ ਤਾਂ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਕਾਰਣਾਂ ਦਾ ਹਵਾਲਾ ਦਿੰਦੇ ਹੋਏ ਮਨਜ਼ੂਰੀ ਨਹੀਂ ਦਿੱਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਵੀ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਦਰਅਸਲ ਕੁਲਤਾਰ ਸਿੰਘ ਸੰਧਾਵਾ ਅਮਰੀਕਾ ਵਿੱਚ 4 ਅਗਸਤ ਤੋਂ 7 ਅਗਸਤ ਤੱਕ ਹੋਣ ਵਾਲੀ ਵਿਧਾਇਕਾਂ ਦੀ ਕਾਨਫਰੰਸ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ, ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ।

ਇਸ ਤੋਂ ਪਹਿਲਾਂ, ਬੀਤੇ ਦਿਨ ਭਾਰਤ ਅਤੇ ਅਸਟਰੇਲੀਆ ਦੀਆਂ ਹਾਕੀ ਟੀਮਾਂ ਵਿਚਾਲੇ ਮੈਚ ਖੇਡਿਆ ਗਿਆ। ਇਸ ਮੈਚ ਵਿੱਚ ਭਾਰਤ ਨੇ ਅਸਟਰੇਲੀਆ ਨੂੰ 3-2 ਨਾਲ ਹਰਾਇਆ। ਭਾਰਤੀ ਟੀਮ ਨੇ 52 ਸਾਲ ਬਾਅਦ ਓਲੰਪਿਕ ਵਿੱਚ ਅਸਟਰੇਲੀਆ ਨੂੰ ਹਰਾਇਆ ਹੈ। ਭਾਰਤ ਨੇ 1972 ਵਿੱਚ ਅਸਟਰੇਲੀਆ ਨੂੰ ਹਰਾਇਆ ਸੀ। ਇਸ ਨਾਲ ਭਾਰਤ ਨੇ ਓਲੰਪਿਕ ‘ਚ ਪਹਿਲੀ ਵਾਰ ਆਸਟ੍ਰੇਲੀਆ ਨੂੰ ਮੈਦਾਨ ‘ਤੇ ਹਰਾਇਆ ਹੈ। ਇਸ ਮੈਚ ‘ਚ ਭਾਰਤ ਲਈ ਅਭਿਸ਼ੇਕ ਅਤੇ ਹਰਮਨਪ੍ਰੀਤ ਸਿੰਘ ਨੇ ਅਸਟ੍ਰੇਲੀਆ ਨੂੰ ਸ਼ੁਰੂਆਤ ‘ਚ ਹੀ ਬੈਕਫੁੱਟ ‘ਤੇ ਧੱਕ ਦਿੱਤਾ। ਭਾਰਤ ਨੇ ਗਰੁੱਪ ਗੇੜ ਵਿੱਚ ਕੁੱਲ 5 ਮੈਚ ਖੇਡੇ, ਜਿਨ੍ਹਾਂ ਵਿੱਚੋਂ ਉਸ ਨੇ 3 ਮੈਚ ਜਿੱਤੇ, 1 ਮੈਚ ਡਰਾਅ ਰਿਹਾ ਅਤੇ 1 ਮੈਚ ਹਾਰਿਆ। ਹੁਣ ਟੀਮ ਕੁਆਰਟਰ ਫਾਈਨਲ ਵਿੱਚ ਧਮਾਲ ਮਚਾਉਂਦੀ ਨਜ਼ਰ ਆਵੇਗੀ।

RELATED ARTICLES

-VIDEO ADVERTISEMENT-

- Advertisment -spot_imgspot_img

Most Popular