spot_imgspot_img
Homeपंजाबਜਲੰਧਰ ਪੁਲਿਸ ਦਾ ਵੱਡਾ ਐਕਸ਼ਨ, 10.5 ਕਿਲੋ ਅਫੀਮ ਸਮੇਤ 2 ਗ੍ਰਿਫ਼ਤਾਰ, ਜਾਣੋ...

ਜਲੰਧਰ ਪੁਲਿਸ ਦਾ ਵੱਡਾ ਐਕਸ਼ਨ, 10.5 ਕਿਲੋ ਅਫੀਮ ਸਮੇਤ 2 ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 2 ਮੁਲਜ਼ਮਾਂ ਨੂੰ ਕਰੀਬ 10 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਦਿੱਲੀ ਅਤੇ ਦੋ ਹਰਿਆਣਾ ਨੰਬਰ ਦੀਆਂ ਕਾਰਾਂ ਵੀ ਬਰਾਮਦ ਕੀਤੀਆਂ ਹਨ। ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਪੁਲੀਸ ਨੇ ਇਸ ਤੋਂ ਪਹਿਲਾਂ ਇੱਕ ਮੁਲਜ਼ਮ ਨੂੰ 2 ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਦੇ ਇਕ ਹੋਰ ਸਾਥੀ ਨੂੰ 7 ਕਿਲੋ ਅਫੀਮ ਸਮੇਤ ਕਾਬੂ ਕੀਤਾ ਗਿਆ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਫੀਮ ਦੀ ਖੇਪ ਝਾਰਖੰਡ ਤੋਂ ਲਿਆਂਦੀ

ਏਡੀਸੀਪੀ ਤੇਜਵੀਰ ਸਿੰਘ ਹੁੰਦਲ ਨੇ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਦਕੋਹਾ ਫਾਟਕ ਨੇੜੇ ਆ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਨਾਕਾਬੰਦੀ ਕਰ ਕੇ ਕਾਰ ਨੰਬਰ ਡੀ.ਐੱਲ.-10-ਸੀ.ਐੱਚ.-4277 ਨੂੰ ਚੈਕਿੰਗ ਲਈ ਰੋਕਿਆ। ਚੈਕਿੰਗ ਦੌਰਾਨ ਪਤਾ ਲੱਗਾ ਕਿ ਉਕਤ ਗੱਡੀ ਨੂੰ ਬਦਨਾਮ ਸਮੱਗਲਰ ਕੈਪਟਨ ਸਿੰਘ ਚਲਾ ਰਿਹਾ ਸੀ। ਉਸ ਨੂੰ ਤੁਰੰਤ ਮੌਕੇ ਤੋਂ ਕਾਬੂ ਕਰਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ। ਜਾਂਚ ਦੌਰਾਨ 3.5 ਕਿਲੋ ਅਫੀਮ ਬਰਾਮਦ ਹੋਈ। ਫਿਰ ਮੁਲਜ਼ਮ ਨੇ ਮੰਨਿਆ ਕਿ ਉਹ ਝਾਰਖੰਡ ਤੋਂ ਅਫੀਮ ਲਿਆ ਕੇ ਜਲੰਧਰ ਵਿੱਚ ਲੋਕਾਂ ਨੂੰ ਵੇਚਦਾ ਸੀ।

ਦੂਜੇ ਮੁਲਜ਼ਮ ਨੂੰ ਪੁੱਛਗਿੱਛ ਤੋਂ ਬਾਅਦ ਕੀਤਾ ਗ੍ਰਿਫ਼ਤਾਰ

ਏਡੀਸੀਪੀ ਤੇਜਬੀਰ ਸਿੰਘ ਹੁੰਦਲ ਨੇ ਦੱਸਿਆ ਕਿ ਪੁਲੀਸ ਨੇ ਜਾਂਚ ਦੌਰਾਨ ਇੱਕ ਹੋਰ ਮੁਲਜ਼ਮ ਮਾਨ ਸਿੰਘ ਨੂੰ ਲੱਭ ਲਿਆ ਹੈ। ਜੋ ਕੈਪਟਨ ਸਿੰਘ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਕਰਦਾ ਸੀ। ਪੁਲਸ ਨੇ ਮਾਨ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 4 ਲੱਖ ਰੁਪਏ ਦੀ ਕੀਮਤ ਦੀ 7 ਕਿਲੋ ਅਫੀਮ ਅਤੇ ਡਰੱਗ ਮਨੀ ਅਤੇ ਇਕ ਹੁੰਡਈ ਆਈ-20 (HR-51-BD-7860) ਬਰਾਮਦ ਕੀਤੀ। ਪੁਲਸ ਜਲਦ ਹੀ ਦੋਵਾਂ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।V

RELATED ARTICLES

-VIDEO ADVERTISEMENT-

- Advertisment -spot_imgspot_img

Most Popular