spot_imgspot_img
Homeपंजाबਨਸ਼ਿਆਂ ਨੂੰ ਠੱਲ ਪਾਉਣ ਲਈ CM ਭਗਵੰਤ ਮਾਨ ਨੇ ਚੁੱਕਿਆ ਅਹਿਮ ਕਦਮ,...

ਨਸ਼ਿਆਂ ਨੂੰ ਠੱਲ ਪਾਉਣ ਲਈ CM ਭਗਵੰਤ ਮਾਨ ਨੇ ਚੁੱਕਿਆ ਅਹਿਮ ਕਦਮ, ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਕੀਤਾ ਗਠਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਨੂੰ ਠੱਲ ਪਾਉਣ ਲਈ ਇਕ ਇਤਿਹਾਸਕ ਕਦਮ ਚੁੱਕਿਆ ਹੈ। ਸੀਐੱਮ ਭਗਵੰਤ ਮਾਨ ਵੱਲੋਂ  ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ।  ਸੀਐਮ ਭਗਵੰਤ ਮਾਨ ਬੁੱਧਵਾਰ ਨੂੰ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਇਸ ਦੌਰਾਨ ਸਰਕਾਰ ਵੱਲੋਂ ਇੱਕ ਵਟਸਐਪ ਨੰਬਰ ਵੀ ਜਾਰੀ ਕੀਤਾ ਜਾਵੇਗਾ। ਜਿੱਥੇ ਲੋਕਾਂ ਨੂੰ ਨਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਨਵੀਂ ਇਮਾਰਤ ਵਿੱਚ ਲਗਾਏ ਜਾਣਗੇ ਅਤਿ ਆਧੁਨਿਕ ਕੰਪਿਊਟਰ

ਸਰਕਾਰ ਨੇ ਇਹ ਫੈਸਲਾ ਉਦੋਂ ਲਿਆ ਜਦੋਂ ਪੰਜਾਬ ਵਿੱਚ ਨਸ਼ੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਸਰਹੱਦ ਪਾਰ ਤੋਂ ਆਉਂਦੇ ਨਸ਼ਿਆਂ ਨੂੰ ਲੈ ਕੇ ਸਰਕਾਰ ਸਖ਼ਤ ਹੋ ਰਹੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਨਸ਼ਿਆ ਦੇ ਖਿਲਾਫ਼ ਵੱਡੀ ਮੁਹਿੰਮ ਆਰੰਭੀ ਗਈ ਹੈ। ਇਸ ਇਮਾਰਤ ਵਿੱਚ ਇਕ ਸ਼ਾਨਦਾਰ ਲੈਬ ਬਣਾਈ ਗਈ ਹੈ। ਇਸ ‘ਚ ਨਵੇਂ ਨਵੇਂ ਕੰਪਿਊਟਰਾਂ ਨਾਲ ਨਸ਼ਾ ਤਸਕਰਾਂ ‘ਤੇ ਨਜ਼ਰ ਰੱਖੀ ਜਾਵੇਗੀ। ਹਰ ਅਪਡੇਟ ਇਸ ਫੋਰਸ ਦੇ ਨਾਲ ਰਹੇਗੀ। ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਪੱਧਰ ’ਤੇ ਵੀ ਟੀਮਾਂ ਦਾ ਗਠਨ ਕੀਤਾ ਜਾਵੇਗਾ।

RELATED ARTICLES

-VIDEO ADVERTISEMENT-

- Advertisment -spot_imgspot_img

Most Popular