spot_imgspot_img
Homeपंजाबਸਾਬਕਾ MLA ਪਿੰਕੀ ਨੇ ਕਰ ਦਿੱਤਾ ਸਰਕਾਰੀ ਇਮਾਰਤ ਦਾ ਉਦਘਾਟਨ ਤੇ ਪਾ...

ਸਾਬਕਾ MLA ਪਿੰਕੀ ਨੇ ਕਰ ਦਿੱਤਾ ਸਰਕਾਰੀ ਇਮਾਰਤ ਦਾ ਉਦਘਾਟਨ ਤੇ ਪਾ ਦਿੱਤੀ ਪੋਸਟ, ਸਿਹਤ ਵਿਭਾਗ ਵੱਲੋਂ ਨੋਟਿਸ

ਫਿਰੋਜ਼ਪੁਰ: ਪਿੰਡ ਅਟਾਰੀ ਵਿਖੇ ਨਵੇਂ ਬਣੇ ਪ੍ਰਾਇਮਰੀ ਹੈਲਥ ਸੈਂਟਰ ਦਾ ਉਦਘਾਟਨ ਕਰ ਕੇ ਸਾਬਕਾ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਿਵਾਦਾਂ ਵਿਚ ਘਿਰਦੇ ਨਜ਼ਰ ਆ ਰਹੇ ਹਨ। ਸਰਕਾਰ ਦੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕੀਤੇ ਜਾਣ ਵਾਲੇ ਕੰਮ ਨੂੰ ਅਣਅਧਿਕਾਰਤ ਤੌਰ ’ਤੇ ਕੀਤੇ ਜਾਣ ਦੇ ਚੱਲਦਿਆਂ ਸਿਹਤ ਵਿਭਾਗ ਵੱਲੋਂ ਪਰਮਿੰਦਰ ਸਿੰਘ ਪਿੰਕੀ ਨੂੰ ਨੋਟਿਸ ਜਾਰੀ ਕਰਦਿਆਂ ਦੋ ਦਿਨਾਂ ਅੰਦਰ ਜਵਾਬ ਦੇਣ ਲਈ ਆਖਿਆ ਗਿਆ ਹੈ।

ਪ੍ਰਸ਼ਾਸਨ ਅਧਿਕਾਰੀ ਵੱਲੋਂ ਉਦਘਾਟਨ ਕਰਨ ਤੋਂ ਪਹਿਲਾ ਹੀ ਪਿੰਕੀ ਨੇ ਕੀਤਾ ਉਦਘਾਟਨ

ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਅਟਾਰੀ ਵਿਖੇ ਪਿੰਡ ਵਾਸੀਆਂ ਵੱਲੋਂ ਪਿੰਡ ਵਿਖੇ ਅਖੰਡ ਪਾਠ ਕਰਵਾਇਆ ਸੀ। ਇਸ ਮੌਕੇ ਪਹੁੰਚੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪ੍ਰਾਇਮਰੀ ਹੈਲਥ ਸੈਂਟਰ ਦੀ ਨਵੀਂ ਬਣੀ ਇਮਾਰਤ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹੁਰਤ ਕੀਤੇ ਜਾਣ ਤੋਂ ਪਹਿਲੋਂ ਹੀ ਉਦਘਾਟਨ ਕਰ ਦਿੱਤਾ।

photophoto

ਸਿਹਤ ਵਿਭਾਗ ਨੇ ਦੋ ਦਿਨ ਅੰਦਰ ਮੰਗਿਆ ਜਵਾਬ

ਸਿਹਤ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਪੰਜਾਬ ਨੂੰ ਭੇਜੇ ਉਤਾਰੇ ਵਾਲੇ ਨੋਟਿਸ ਵਿਚ ਸਿਵਲ ਸਰਜਨ ਫਿਰੋਜ਼ਪੁਰ ਡਾਕਟਰ ਰਾਜਵਿੰਦਰ ਕੌਰ ਨੇ ਲਿਖਿਆ ਹੈ ਕਿ ਸਰਕਾਰੀ ਅਹੁਦੇ ’ਤੇ ਰਹਿਣ ਵਾਲੇ ਅਧਿਕਾਰੀਆਂ ਜਾਂ ਬਿਨਾਂ ਕਿਸੇ ਸੰਵਿਧਾਨਕ ਅਹੁਦੇ ਦੇ ਆਪ ਜੀ ਵੱਲੋਂ ਸਰਕਾਰੀ ਇਮਾਰਤ ਦਾ ਉਦਘਾਟਨ ਕੀਤਾ ਗਿਆ ਹੈ। ਸਿਵਲ ਸਰਜਨ ਨੇ ਦੋ ਦਿਨ ਅੰਦਰ ਜਵਾਬ ਨਾ ਦੇਣ ਦੀ ਸੂਰਤ ਵਿਚ ਕਨੂੰਨੀ ਕਾਰਵਾਈ ਕੀਤੇ ਜਾਣ ਲਈ ਲਿਖਿਆ ਹੈ।

RELATED ARTICLES

-VIDEO ADVERTISEMENT-

- Advertisment -spot_imgspot_img

Most Popular