spot_imgspot_img
Homeपंजाबਸੀਐਮ ਭਗਵੰਤ ਮਾਨ ਪਿਛਲੇ 24 ਘੰਟਿਆਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ...

ਸੀਐਮ ਭਗਵੰਤ ਮਾਨ ਪਿਛਲੇ 24 ਘੰਟਿਆਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ, ਫੇਫੜਿਆਂ ਵਿਚ ਪਾਈ ਗਈ ਸੋਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 24 ਘੰਟਿਆਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਹ ਉੱਥੇ ਰੁਟੀਨ ਚੈਕਅੱਪ ਲਈ ਗਏ ਸਨ। ਪਰ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ। ਅੱਜ ਉਨ੍ਹਾਂ ਦੇ ਕੱਲ੍ਹ ਕੀਤੇ ਗਏ ਕੁਝ ਹੋਰ ਟੈਸਟਾਂ ਦੀਆਂ ਰਿਪੋਰਟਾਂ ਆਉਣਗੀਆਂ। ਉਸ ਤੋਂ ਬਾਅਦ ਉਨ੍ਹਾਂ ਦੀ ਛੁੱਟੀ ਬਾਰੇ ਫੈਸਲਾ ਲਿਆ ਜਾਵੇਗਾ।

ਸੀਐਮਓ ਵੱਲੋਂ ਜਾਰੀ ਬਿਆਨ ਅਨੁਸਾਰ, “ਸੀਐਮ ਮਾਨ ਦੀ ਸਿਹਤ ਦਾ ਮੁਲਾਂਕਣ ਕਰਨ ਲਈ ਕਈ ਤਰ੍ਹਾਂ ਦੇ ਟੈਸਟ ਕਰਵਾਏ ਜਾ ਰਹੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆ ਰਹੀ ਹੈ।

ਫੇਫੜਿਆਂ ਵਿਚ ਸੋਜ ਦੇ ਮਾਮੂਲੀ ਲੱਛਣ ਮਿਲੇ ਹਨ। ਜਿਸ ਨਾਲ ਦਿਲ ‘ਤੇ ਦਬਾਅ ਪੈ ਰਿਹਾ ਹੈ। ਨਤੀਜੇ ਵਜੋਂ, ਬਲੱਡ ਪ੍ਰੈਸ਼ਰ ਵਿੱਚ ਉਤਰਾਅ-ਚੜ੍ਹਾਅ ਆ ਰਿਹਾ ਹੈ। ਇਸ ਸਬੰਧੀ ਕੁਝ ਹੋਰ ਜਾਂਚ ਕੀਤੀ ਜਾਣੀ ਹੈ। ਕੁਝ ਖੂਨ ਦੇ ਟੈਸਟ ਕੀਤੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਮੁੱਖ ਮੰਤਰੀ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਰਿਪੋਰਟ ਦੇਖਣ ਤੋਂ ਬਾਅਦ ਉਨ੍ਹਾਂ ਦੀ ਛੁੱਟੀ ਬਾਰੇ ਫੈਸਲਾ ਲਿਆ ਜਾਵੇਗਾ।

RELATED ARTICLES

-VIDEO ADVERTISEMENT-

- Advertisment -spot_imgspot_img

Most Popular