Sunday, December 21, 2025
spot_imgspot_img
spot_imgspot_img
Homeपंजाबਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ

- Advertisement -

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਅਹਿਮ ਮੀਟਿੰਗ ਕਰਨਗੇ। ਦੱਸ ਦਈਏ ਕਿ ਨਰਮੇ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਉਕਤ ਉੱਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਇਹ ਮੀਟਿੰਗ ਕਰਨਗੇ। ਇਹ ਮੀਟਿੰਗ ਦੁਪਹਿਰ 1 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਨਰਮਾ (ਕਪਾਹ) ਦੀ ਖਰੀਦ ਸਬੰਧੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਯਾਨੀ ਸੋਮਵਾਰ ਨੂੰ ਸੀਐਮ ਮਾਨ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਸੀ। ਉਕਤ ਮੀਟਿੰਗ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਸਬੰਧੀ ਜਾਗਰੂਕ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸੀਐਮ ਮਾਨ ਨੇ ਕਿਹਾ ਸੀ ਕਿ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਯਾਨੀ ਅੱਜ ਤੋਂ ਸ਼ੁਰੂ ਹੋ ਰਹੀ ਹੈ। ਅੱਜ ਤੋਂ ਝੋਨੇ ਦੀ ਫਸਲ ਦੀ ਵਿਕਰੀ ਸ਼ੁਰੂ ਹੋ ਜਾਵੇਗੀ। ਕਿਸਾਨ ਅੱਜ ਤੋਂ ਆਪਣੀ ਝੋਨੇ ਦੀ ਫਸਲ ਸਰਕਾਰ ਨੂੰ ਵੇਚ ਸਕਣਗੇ। ਇਹ ਫੈਸਲਾ ਕੱਲ੍ਹ ਹੋਈ ਮੀਟਿੰਗ ਵਿੱਚ ਲਿਆ ਗਿਆ।

RELATED ARTICLES

वीडियो एड

Most Popular