spot_imgspot_img
Homeपंजाबਪੰਜਾਬ 'ਚ ਦੀਵਾਲੀ 'ਤੇ ਸਿਰਫ ਗ੍ਰੀਨ ਪਟਾਕਿਆਂ ਦੀ ਹੀ ਵਰਤੋਂ: ਸਰਕਾਰ ਨੇ...

ਪੰਜਾਬ ‘ਚ ਦੀਵਾਲੀ ‘ਤੇ ਸਿਰਫ ਗ੍ਰੀਨ ਪਟਾਕਿਆਂ ਦੀ ਹੀ ਵਰਤੋਂ: ਸਰਕਾਰ ਨੇ ਲਿਆ ਫੈਸਲਾ

- Advertisement -

ਪੰਜਾਬ ‘ਚ ਇਸ ਵਾਰ ਦੀਵਾਲੀ, ਗੁਰੂਪੁਰਬ ਅਤੇ ਕ੍ਰਿਸਮਿਸ ‘ਤੇ ਲੋਕ ਸਿਰਫ ਗਰੀਨ ਪਟਾਕੇ ਹੀ ਚਲਾ ਸਕਣਗੇ। ਪੰਜਾਬ ਸਰਕਾਰ ਨੇ ਇਹ ਫੈਸਲਾ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਲਿਆ ਹੈ। ਦੂਜਾ, ਪਟਾਕਿਆਂ ਦੀ ਲੜੀ ਨੂੰ ਜਲਾਉਣ ਅਤੇ ਸਟੋਰ ਕਰਨ ‘ਤੇ ਪੂਰਨ ਪਾਬੰਦੀ ਹੋਵੇਗੀ। ਇਸ ਦੇ ਨਾਲ ਹੀ ਫਲਿੱਪਕਾਰਟ ਅਤੇ ਅਮੇਜ਼ਨ ਸਮੇਤ ਈ-ਕਾਮਰਸ ਪਲੇਟਫਾਰਮ ‘ਤੇ ਪਟਾਕਿਆਂ ਦੀ ਵਿਕਰੀ ਨਹੀਂ ਕੀਤੀ ਜਾਵੇਗੀ।

ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਟਾਕਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪਟਾਕਿਆਂ ਦੀ ਵਿਕਰੀ ਨਿਰਧਾਰਤ ਥਾਵਾਂ ‘ਤੇ ਹੀ ਕੀਤੀ ਜਾਵੇਗੀ।

ਸਰਕਾਰ ਨੇ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਹੈ। ਦੀਵਾਲੀ (31 ਅਕਤੂਬਰ, 2024) ਵਾਲੀ ਰਾਤ ਲੋਕ ਸਿਰਫ਼ ਦੋ ਘੰਟੇ ਹੀ ​8:00 ਵਜੇ ਤੋਂ ਰਾਤ 10:00 ਵਜੇ ਤੱਕ ਹੀ ਪਟਾਕੇ ਚਲਾ ਸਕਦੇ ਹਨ। ਗੁਰੂਪੁਰਬ (15 ਨਵੰਬਰ, 2024) ਨੂੰ ਸਵੇਰੇ 4:00 ਵਜੇ ਤੋਂ ਸਵੇਰੇ 5:00 ਵਜੇ ਤੱਕ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੈ। ਇਸੇ ਤਰ੍ਹਾਂ, ਕ੍ਰਿਸਮਸ ਦੀ ਸ਼ਾਮ (25-26 ਦਸੰਬਰ, 2024) ਅਤੇ ਨਵੇਂ ਸਾਲ ਦੀ ਸ਼ਾਮ (31 ਦਸੰਬਰ 2024 – 1 ਜਨਵਰੀ 2025) ‘ਤੇ ਸਵੇਰੇ 11:55 ਤੋਂ ਦੁਪਹਿਰ 12:30 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ।

ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਿਰਫ਼ ਲਾਇਸੈਂਸ ਵਾਲੇ ਹੀ ਪਟਾਕੇ ਵੇਚ ਸਕਣਗੇ। ਪਟਾਕੇ ਸੀਮਤ ਥਾਵਾਂ ‘ਤੇ ਹੀ ਵੇਚੇ ਜਾਣਗੇ। ਇਸ ਦੇ ਨਾਲ ਹੀ, ਨਿਰਧਾਰਤ ਡੈਸੀਬਲ ਪੱਧਰ ਤੋਂ ਵੱਧ ਆਵਾਜ਼ ਵਾਲੇ ਪਟਾਕਿਆਂ ਦੀ ਸਟੋਰੇਜ, ਪ੍ਰਦਰਸ਼ਨ ਜਾਂ ਵਿਕਰੀ ‘ਤੇ ਪਾਬੰਦੀ ਹੋਵੇਗੀ। ਇਸ ਸਬੰਧੀ ਸੁਪਰੀਮ ਕੋਰਟ ਅਤੇ ਐਨਜੀਟੀ ਦੇ ਨਿਯਮ ਪਹਿਲਾਂ ਹੀ ਤੈਅ ਹੋ ਚੁੱਕੇ ਹਨ। ਇਸ ਸਬੰਧੀ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।

RELATED ARTICLES

Advertisement

spot_imgspot_img

Advertisement

spot_imgspot_img

-VIDEO ADVERTISEMENT-

-VIDEO ADVERTISEMENT-

Most Popular