ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਈਮੇਲ ਆਈਡੀ transparency.hud@gmail.com ਜਾਰੀ ਕਰ ਕੇ ਭ੍ਰਿਸ਼ਟਾਚਾਰ ‘ਤੇ ਇੱਕ ਹੋਰ ਹਮਲਾ ਕੀਤਾ ਹੈ। ਜੇਕਰ ਕੋਈ ਰੀਅਲ ਅਸਟੇਟ ਡਿਵੈਲਪਰ ਤੋਂ ਰਿਸ਼ਵਤ ਮੰਗਦਾ ਹੈ ਤਾਂ ਉਹ ਇਸ ਈਮੇਲ ਆਈਡੀ ‘ਤੇ ਇਸ ਦੀ ਸ਼ਿਕਾਇਤ ਕਰ ਸਕਦਾ ਹੈ।
ਰੀਅਲ ਅਸਟੇਟ ਡਿਵੈਲਪਰਾਂ ਦੇ ਬਕਾਇਆ ਕੰਮਾਂ ਨੂੰ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਨਫੈਡਰੇਸ਼ਨ ਆਫ ਕਲੋਨਾਈਜ਼ਰ ਨਾਲ ਮੀਟਿੰਗ ਕੀਤੀ ਸੀ। ਅੱਜ ਪਹਿਲਾ ਕੈਂਪ ਪੰਜਾਬ ਭਵਨ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਲਗਾਇਆ ਜਾਵੇਗਾ।
ਇਸ ਵਿੱਚ ਰੀਅਲ ਅਸਟੇਟ ਡਿਵੈਲਪਰਾਂ ਦੇ ਕਰੀਬ 60 ਪੈਂਡਿੰਗ ਕੰਮਾਂ ਦਾ ਨਿਪਟਾਰਾ ਕੀਤਾ ਜਾਵੇਗਾ। ਨਵੰਬਰ ਦੇ ਅੰਤ ਵਿੱਚ ਦੂਜਾ ਕੈਂਪ ਲਗਾਇਆ ਜਾਵੇਗਾ। ਸਰਕਾਰ ਵੱਲੋਂ 18 ਤੋਂ 29 ਅਕਤੂਬਰ ਤੱਕ ਅਣਅਧਿਕਾਰਤ ਕਲੋਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।