Friday, November 22, 2024
spot_imgspot_img
spot_imgspot_img
Homeपंजाबਮੰਤਰੀ ਅਮਨ ਅਰੋੜਾ ਨੇ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਮੁੱਖ...

ਮੰਤਰੀ ਅਮਨ ਅਰੋੜਾ ਨੇ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

ਬੀਤੇ ਕੱਲ੍ਹ ਮੰਤਰੀ ਹਰਪਾਲ ਚੀਮਾ ਨੇ ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੂੰ ਦੁਹਰਾਇਆ, ਟੈਕਸ ਅਧਿਕਾਰੀਆਂ ਨੂੰ ਛਾਪੇਮਾਰੀ ਨਾ ਕਰਨ ਦੇ ਦਿੱਤੇ ਨਿਰਦੇਸ਼

ਮਾਨ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ- ਅਮਨ ਅਰੋੜਾ

ਜੇਕਰ ਕੋਈ ਅਧਿਕਾਰੀ ਕਿਸੇ ਵਪਾਰੀ ਨੂੰ ਪ੍ਰੇਸ਼ਾਨ ਕਰਦਾ ਹੈ, ਤਾਂ ਉਹ ਹੈਲਪਲਾਈਨ ‘ਤੇ ਰਿਪੋਰਟ ਕਰ ਸਕਦਾ ਹੈ- ਮੰਤਰੀ ਅਰੋੜਾ

ਮੰਤਰੀ ਅਮਨ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਦੀਵਾਲੀ ਦੀਆਂ ਮੁਬਾਰਕਾਂ

ਚੰਡੀਗੜ੍ਹ:  ਮੰਤਰੀ ਅਮਨ ਅਰੋੜਾ ਨੇ ਤਿਉਹਾਰੀ ਸੀਜ਼ਨ ਦੌਰਾਨ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਛਾਪੇਮਾਰੀ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਪ੍ਰੇਸ਼ਾਨੀਆਂ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਲਏ ਗਏ ਫ਼ੈਸਲੇ ਦਾ ਸਵਾਗਤ ਕੀਤਾ ਹੈ।

ਹਾਲ ਹੀ ਦੇ ਦਿਨਾਂ ਵਿੱਚ, ਸਰਕਾਰ ਨੂੰ ਰਿਪੋਰਟਾਂ ਮਿਲੀਆਂ ਸਨ ਕਿ ਆਬਕਾਰੀ ਵਿਭਾਗ ਦੇ ਕੁਝ ਅਧਿਕਾਰੀ ਤਿਉਹਾਰਾਂ ਦੇ ਕਾਰਨ ਰੋਜ਼ਾਨਾ ਛਾਪੇਮਾਰੀ ਕਰ ਰਹੇ ਹਨ।  ਇਸ ਨਾਲ ਵਪਾਰੀਆਂ ਅਤੇ ਜਨਤਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੰਤਰੀ ਅਰੋੜਾ ਨੇ ਕਿਹਾ ਕਿ ਤਿਉਹਾਰਾਂ ਦੇ ਦਿਨ ਕਾਰੋਬਾਰਾਂ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ ਕਿਉਂਕਿ ਇਹ ਬਾਜ਼ਾਰਾਂ ਵਿੱਚ ਵਪਾਰ ਅਤੇ ਖ਼ਰੀਦਦਾਰੀ ਨੂੰ ਉਤਸ਼ਾਹਿਤ ਕਰਦੇ ਹਨ। ਇਹ ਯਕੀਨੀ ਬਣਾਉਣ ਲਈ ਕਿ ਇਸ ਸਮੇਂ ਦੌਰਾਨ ਕਿਸੇ ਨੂੰ ਵੀ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਸਰਕਾਰ ਨੇ ਆਬਕਾਰੀ ਅਤੇ ਕਰ ਅਧਿਕਾਰੀਆਂ ਨੂੰ ਕਿਸੇ ਨੂੰ ਵੀ ਪਰੇਸ਼ਾਨ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਨੇ ਮੰਤਰੀ ਚੀਮਾ ਵੱਲੋਂ ਜਾਰੀ ਕਿਤੇ ਹੈਲਪਲਾਈਨ ਨੰਬਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਅਤੇ ਕਿਸੇ ਵੀ  ਵਪਾਰੀ ਜਾਂ ਕਾਰੋਬਾਰੀ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨ ਦੌਰਾਨ ਸਰਕਾਰ ਨੂੰ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ।

ਮੰਤਰੀ ਅਰੋੜਾ ਨੇ ਸਾਰੇ ਵਪਾਰੀਆਂ ਅਤੇ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਾਰਿਆਂ ਲਈ ਸਕਾਰਾਤਮਿਕ ਮਾਹੌਲ ਪ੍ਰਦਾਨ ਕਰਨ ਲਈ ਸਰਕਾਰ ਦੇ ਸਹਿਯੋਗੀ ਉਪਾਵਾਂ ਅਤੇ ਉਨ੍ਹਾਂ ਦੀ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ।

RELATED ARTICLES
- Advertisment -spot_imgspot_img

Video Advertisment

- Advertisment -spot_imgspot_img

Most Popular