Friday, October 24, 2025
HomeपंजाबGurdaspur ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ 76 ਫੀਸਦ ਝੋਨੇ ਦੀ ਚੁਕਾਈ

Gurdaspur ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ 76 ਫੀਸਦ ਝੋਨੇ ਦੀ ਚੁਕਾਈ

ਗੁਰਦਾਸਪੁਰ: ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ,ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ। ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 5 ਨਵੰਬਰ ਤੱਕ 575833 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 552872ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ 1133.86 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 76 ਫੀਸਦ ਫਸਲ ਦੀ ਚੁਕਾਈ ਮੰਡੀਆਂ ਵਿਚੋਂ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 208718 ਮੀਟਰਕ ਟਨ, ਮਾਰਕਫੈੱਡ ਵਲੋਂ 147965 ਮੀਟਰਕ ਟਨ, ਪਨਸਪ ਵਲੋਂ 129143 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 62781 ਐੱਫ.ਸੀ.ਆਈ ਵੱਲੋਂ 4222 ਅਤੇ ਪ੍ਰਾਈਵੇਟ ਖਰੀਦ 43 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।
RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular