spot_imgspot_img
Homeपंजाबਨਗਰ ਨਿਗਮ ਚੋਣਾਂ ਦੇ ਮਾਮਲੇ ‘ਚ ਸੁਪਰੀਮ ਕੋਰਟ ਦਾ ਰੁਖ ਕਰੇਗੀ ਪੰਜਾਬ...

ਨਗਰ ਨਿਗਮ ਚੋਣਾਂ ਦੇ ਮਾਮਲੇ ‘ਚ ਸੁਪਰੀਮ ਕੋਰਟ ਦਾ ਰੁਖ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ : ਪੰਜਾਬ ਵਿੱਚ ਨਗਰ ਨਿਗਮ ਤੇ 42 ਨਗਰ ਕੌਂਸਲ ਚੋਣਾਂ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਸੁਪਰੀਮ ਕੋਰਟ ਦਾ ਰੁਖ਼ ਕਰੇਗੀ। ਸਰਕਾਰ ਵਾਰਡ ਬੰਦੀ ਬਾਅਦ ਹੀ ਚੋਣਾਂ ਕਰਵਾਉਣਾ ਚਾਹੁੰਦੀ ਹੈ। ਇਸ ਦੇ ਲਈ ਸਰਕਾਰ ਵੱਲੋਂ ਛੇਤੀ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ।
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਪਰੀਮ ਕੋਰਟ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਵਾਰਡਬੰਦੀ ਹੋ ਚੁੱਕੀ ਹੈ, ਜਦੋਂ ਕਿ ਕਈ ਥਾਵਾਂ ’ਤੇ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਜਨਵਰੀ ਅਤੇ ਫਰਵਰੀ ਦੇ ਅੰਤ ਤੱਕ ਮੁਕੰਮਲ ਹੋ ਜਾਵੇਗਾ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਸੀ। ਅਦਾਲਤ ਨੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।

RELATED ARTICLES

-VIDEO ADVERTISEMENT-

- Advertisment -spot_imgspot_img

Most Popular