spot_imgspot_img
Homeपंजाबਪੰਜਾਬ ‘ਚ ਨਵੇਂ ਚੁਣੇ ਵਿਧਾਇਕਾਂ ਨੂੰ ਸਪੀਕਰ ਸੰਧਵਾਂ ਇਸ ਦਿਨ ਚੁਕਾਉਣਗੇ ਸਹੁੰ

ਪੰਜਾਬ ‘ਚ ਨਵੇਂ ਚੁਣੇ ਵਿਧਾਇਕਾਂ ਨੂੰ ਸਪੀਕਰ ਸੰਧਵਾਂ ਇਸ ਦਿਨ ਚੁਕਾਉਣਗੇ ਸਹੁੰ

ਸਹੁੰ ਚੁੱਕ ਸਮਾਗਮ ਦਾ ਸ਼ਡਿਊਲ ਜਾਰੀ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਚੁਣੇ ਗਏ ਚਾਰ ਵਿਧਾਇਕ 2 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਹੁੰ ਚੁਕਾਈ ਜਾਵੇਗੀ। ਸਹੁੰ ਚੁੱਕ ਸਮਾਗਮ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸਮਾਗਮ ਸਵੇਰੇ 11:30 ਵਜੇ ਹੋਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਸ ਚੋਣ ਵਿੱਚ ਚਾਰ ਵਿੱਚੋਂ ਤਿੰਨ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਕੁੱਲ ਸੀਟਾਂ ਦੀ ਗਿਣਤੀ 95 ਹੋ ਗਈ ਹੈ। ਦੱਸ ਦਈਏ ਕਿ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਡੇਰਾ ਬਾਬਾ ਨਾਨਕ ਸੀਟ ਤੋਂ ‘ਆਪ’ ਦੇ ਗੁਰਜਿੰਦਰ ਸਿੰਘ ਰੰਧਾਵਾ, ਚੱਬੇਵਾਲ ਤੋਂ ਡਾ.ਇਸ਼ਾਂਕ ਚੱਬੇਵਾਲ ਅਤੇ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਚੋਣ ਜਿੱਤੇ ਹਨ। ਬਰਨਾਲਾ ਸੀਟ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਜਿੱਤੇ ਸਨ।

 

RELATED ARTICLES

-VIDEO ADVERTISEMENT-

Most Popular