Thursday, December 26, 2024
HomeपंजाबPUNJAB SARKAR ਵੱਲੋਂ ਲੋਕਾਂ ਨੂੰ ਵੱਡੀ ਰਾਹਤ

PUNJAB SARKAR ਵੱਲੋਂ ਲੋਕਾਂ ਨੂੰ ਵੱਡੀ ਰਾਹਤ

ਚੰਡੀਗੜ੍ਹ : PUNJAB SARKAR ਵੱਲੋਂ ਪੰਜਾਬੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਨਾਂ ਐਨਓਸੀ ਤੋਂ ਪਲਾਟਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਹੁਣ ਪਲਾਟਾਂ ਦੀ ਰਜਿਸਟਰੀ ਕਰਾਉਣ ਲਈ ‘ਕੋਈ ਇਤਰਾਜ ਨਹੀਂ ਸਰਟੀਫਿਕੇਟ’ (NOC) ਦੀ ਲੋੜ ਨਹੀਂ ਪਵੇਗੀ। ਪਹਿਲੀ ਦਸੰਬਰ ਤੋਂ ਬਿਨਾਂ NOC ਤੋਂ ਰਜਿਸਟਰੀਆਂ ਹੋਣਗੀਆਂ। ਇਸ ਸਬੰਧੀ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ ਪਹਿਲੀ ਦਸੰਬਰ ਤੋਂ 28 ਫਰਵਰੀ 2025 ਤੱਕ ਲੋਕ ਬਿਨਾਂ ਐਨਓਸੀ ਤੋਂ ਪਲਾਟਾਂ ਦੀਆਂ ਰਜਿਸਟਰੀਆਂ ਕਰਵਾ ਸਕਦੇ ਹਨ।

RELATED ARTICLES

Most Popular