Tuesday, December 24, 2024
Homeपंजाबਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ...

ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ ਦਿੱਤੀ ਸੁਰੱਖਿਆ

ਮਾਨਸਾ: ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਹਰਸਿਮਰਨ ਸਿੰਘ ਸੰਧੂ ਨੂੰ ਸੁਰੱਖਿਆ ਦਿੱਤੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਦਾਇਰ ਆਪਣੇ ਜਵਾਬ ਵਿਚ ਕਿਹਾ ਕਿ ਸੰਧੂ ਦੀ ਜਾਨ ਨੂੰ ਖ਼ਤਰਾ ਹੈ ਅਤੇ ਇਸ ਸਮੇਂ ਸੰਧੂ ਦੀ ਸੁਰੱਖਿਆ ਲਈ ਛੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਸੰਧੂ ਦੀ ਸੁਰੱਖਿਆ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।

ਹਰਸਿਮਰਨ ਸੰਧੂ ਪੰਜਾਬ ਦੇ ਸਹਾਇਕ ਐਡਵੋਕੇਟ ਜਨਰਲ ਵੀ ਰਹਿ ਚੁੱਕੇ ਹਨ। ਸੰਧੂ ਨੇ 2022 ਵਿਚ ਸਿੱਧੂ ਮੂਸੇਵਾਲਾ ਦੇ ਮਾਰੇ ਜਾਣ ਦੇ ਦਿਨ ਤੋਂ ਬਾਅਦ ਹੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਕਿਹਾ ਸੀ ਕਿ ਉਸ ਨੂੰ ਵੀ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਤੋਂ ਧਮਕੀਆਂ ਮਿਲ ਰਹੀਆਂ ਹਨ। ਉਦੋਂ ਵੀ ਹਾਈ ਕੋਰਟ ਨੇ ਸੰਧੂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਸਨ।

ਸੰਧੂ ਨੂੰ ਅਜੇ ਵੀ ਦੋਵਾਂ ਗੈਂਗਸਟਰਾਂ ਤੋਂ ਧਮਕੀਆਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਸੰਧੂ ਨੇ ਪਿਛਲੇ ਸਾਲ ਨਵੰਬਰ ਵਿੱਚ ਮੋਹਾਲੀ ਦੇ ਮਟੌਰ ਥਾਣੇ ਵਿਚ ਐਫ਼ਆਈਆਰ ਦਰਜ ਕਰਵਾਈ ਸੀ। ਹੁਣ ਪੰਜਾਬ ਸਰਕਾਰ ਨੇ ਸੰਧੂ ਦੀ ਸੁਰੱਖਿਆ ਲਈ ਛੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹਨ ਅਤੇ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ। ਹਰਸਿਮਰਨ ਸੰਧੂ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤਾਂ ਵਿੱਚੋਂ ਇੱਕ ਸੀ।

RELATED ARTICLES

Most Popular