ਮੋਗਾ ’ਚ 220 KV ਬਿਜਲੀ ਗਰਿੱਡ ‘ਚ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਤੋਂ 7 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਇੰਨੀ ਭਿਆਨਕ ਹੈ ਕਿ ਇਸ ‘ਤੇ ਕਾਬੂ ਪਾਉਣਾ ਲਗਭਗ ਇਕ ਘੰਟੇ ਤੋਂ ਜਾਰੀ ਹੈ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ।
ਇਸ ਮੌਕੇ ਮੋਗਾ, ਬਾਘਾ ਪੁਰਾਣਾ, ਜਗਰਾਓ, ਫਰੀਦਕੋਟ ਅਤੇ ਬਠਿੰਡਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਸਿੰਘਾਵਾਲਾ ਦੇ ਬਿਜਲੀ ਗਰਿੱਡ ‘ਚ ਲੱਗੀ ਅੱਗ ਇੰਨੀ ਜ਼ਿਆਦਾ ਹੈ ਕਿ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਨੂੰ ਅੱਗ ‘ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ ਹੈ ਮੋਗਾ, ਬਾਘਾ ਪੁਰਾਣਾ, ਫਰੀਦਕੋਟ, ਜਗਰਾਓ ਤੋਂ ਇਲਾਵਾ ਬਠਿੰਡਾ ਤੋਂ ਵੀ ਗੱਡੀਆਂ ਮੰਗਵਾਈਆਂ ਹਨ।