Friday, March 14, 2025
spot_imgspot_img
spot_imgspot_img
Homeपंजाब'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ...

‘ਆਪ’ ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਪੱਛਮੀ ਤੋਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ ਜਬਰੀ ਵਸੂਲੀ ਦੇ ਮਾਮਲੇ ਵਿੱਚ ਬੇਨਕਾਬ ਕੀਤਾ ਹੈ। ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਨੇ ਆਪਣੇ ਭਰਾ ਦੀ ਸ਼ਹਿ ‘ਤੇ ਸੰਦੀਪ ਕੁਮਾਰ ਨਾਂ ਦੇ ਵਿਅਕਤੀ ਤੋਂ ਲੱਖਾਂ ਰੁਪਏ ਦੀ ਠੱਗੀ ਕੀਤੀ ਹੈ।

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਅਤੇ ਜਲੰਧਰ ਦੇ ਜ਼ਿਲ੍ਹਾ ਸਕੱਤਰ (ਸ਼ਹਿਰੀ) ਗੁਰਿੰਦਰ ਸਿੰਘ ਸ਼ੇਰਗਿੱਲ ਦੇ ਨਾਲ ਐਤਵਾਰ ਨੂੰ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਜਿੱਥੇ ਉਨ੍ਹਾਂ ਸਬੂਤਾਂ ਸਮੇਤ ਮੀਡੀਆ ਸਾਹਮਣੇ ਅੰਗੁਰਾਲ ਭਰਾਵਾਂ ਖਿਲਾਫ ਇਸ ਅਪਰਾਧਿਕ ਕੇਸ ਦਾ ਖੁਲਾਸਾ ਕੀਤਾ।

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹਰ ਰੋਜ਼ ਅਜਿਹੇ ਲੋਕ ਸਾਹਮਣੇ ਆ ਰਹੇ ਹਨ, ਜੋ ਇਹ ਖੁਲਾਸਾ ਕਰ ਰਹੇ ਹਨ ਕਿ ਸ਼ੀਤਲ ਅੰਗੁਰਲ ਨੇ ਸਾਡੇ ਨਾਲ ਠੱਗੀ ਕੀਤੀ ਹੈ, ਸ਼ੀਤਲ ਅੰਗੁਰਲ ਨੇ ਸਾਡੇ ਕੋਲੋਂ ਪੈਸੇ ਵਸੂਲੇ, ਧੋਖਾਧੜੀ ਕੀਤੀ ਅਤੇ ਜੂਆ ਖੇਡਿਆ। ਕੰਗ ਨੇ ਦੱਸਿਆ ਕਿ ਜਲੰਧਰ ‘ਚ ਇਕ ਪਰਿਵਾਰ ਹੈ ਜਿਸ ਦਾ ਕੋਈ ਵਿਵਾਦ ਚੱਲ ਰਿਹਾ ਸੀ ਅਤੇ ਉਨ੍ਹਾਂ ਦਾ ਲੜਕਾ ਸੰਦੀਪ ਕੁਮਾਰ ਆਸਟ੍ਰੇਲੀਆ ‘ਚ ਰਹਿੰਦਾ ਹੈ। ਕੁਝ ਮਹੀਨੇ ਪਹਿਲਾਂ ਇਹ ਮਾਮਲਾ ਥਾਣੇ ਪਹੁੰਚਿਆ ਤਾਂ ਸੰਦੀਪ ਕੁਮਾਰ ਨੇ ਤਤਕਾਲੀ ਵਿਧਾਇਕ ਸ਼ੀਤਲ ਅੰਗੁਰਾਲ ਕੋਲ ਵਿਚੋਲਾ ਬਣਨ ਅਤੇ ਮਾਮਲੇ ਨੂੰ ਸੁਲਝਾਉਣ ਲਈ ਉਸ ਦੇ ਪਰਿਵਾਰ ਦੀ ਮਦਦ ਕਰਨ ਲਈ ਪਹੁੰਚ ਕੀਤੀ। ਕੰਗ ਨੇ ਦੱਸਿਆ ਕਿ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਸੰਦੀਪ ਕੁਮਾਰ ਤੋਂ 5 ਲੱਖ 20 ਹਜ਼ਾਰ ਰੁਪਏ ਲਏ ਸਨ। ਉਨ੍ਹਾਂ ਦੱਸਿਆ ਕਿ ਸੰਦੀਪ ਕੋਲ ਰਾਜਨ ਅੰਗੁਰਾਲ ਦੀ ਪੈਸੇ ਮੰਗਣ ਦੀ ਰਿਕਾਰਡਿੰਗ ਹੈ।

ਕੰਗ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਅਤੇ ਰਾਜਨ ਅੰਗੁਰਾਲ ਨੇ ਆਪਣੇ ਗੈਰ-ਕਾਨੂੰਨੀ ਕੰਮਾਂ ਨੂੰ ਅਲੱਗ-ਅਲੱਗ ਵੰਡਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਸ਼ੀਤਲ ਅੰਗੁਰਾਲ ਦਾ ਸਿਆਸੀ ਪ੍ਰਭਾਵ ਸੀ ਅਤੇ ਰਾਜਨ ਅੰਗੁਰਾਲ ਆਪਣੇ ਭਰਾ ਦੀ ਸ਼ਹਿ ‘ਤੇ ਸਾਰੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ।

ਕੰਗ ਨੇ ਕਿਹਾ ਕਿ ਉਨ੍ਹਾਂ ਨੇ ਸੰਦੀਪ ਕੁਮਾਰ ਦੀ ਜਾਣ-ਪਛਾਣ ਅਯੂਬ ਖਾਨ ਨਾਲ ਕਰਵਾਈ ਜੋ ਸ਼ੀਤਲ ਅੰਗੁਰਾਲ ਦਾ ਸੱਜਾ ਹੱਥ ਹੈ ਅਤੇ ਕਿਹਾ ਕਿ ਉਹ ਇਸ ਝਗੜੇ ਨੂੰ ਸੁਲਝਾਉਣ ਲਈ ਥਾਣੇ ਵਿਚ ਉਸ ਦੀ ਮਦਦ ਕਰਨਗੇ। ਪਰ ਗੱਲ ਇੱਥੇ ਹੀ ਖਤਮ ਨਹੀਂ ਹੋਈ। ਸੰਦੀਪ ਕੁਮਾਰ ਅਤੇ ਉਸ ਦੇ ਪਰਿਵਾਰ ਨੂੰ ਇਸ ਝਗੜੇ ਸਬੰਧੀ ਅਜੇ ਵੀ ਥਾਣੇ ਤੋਂ ਫੋਨ ਆ ਰਹੇ ਸਨ, ਇਸ ਲਈ ਰਾਜਨ ਅੰਗੁਰਾਲ ਨੇ ਸੰਦੀਪ ਕੁਮਾਰ ਤੋਂ  ਹੋਰ 2 ਲੱਖ ਰੁਪਏ ਦੀ ਮੰਗ ਕੀਤੀ। ਕੰਗ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਖਿਲਾਫ ਇਹ ਇਕੱਲਾ ਮਾਮਲਾ ਨਹੀਂ ਹੈ। ਉਹ ਆਦਤਨ ਅਪਰਾਧੀ ਹੈ।

ਕੰਗ ਨੇ ਜਲੰਧਰ ਪੱਛਮੀ ਦੇ ਲੋਕਾਂ ਨੂੰ ਆਗਾਮੀ ਜ਼ਿਮਨੀ ਚੋਣ ਵਿੱਚ ਸਮਝਦਾਰੀ ਨਾਲ ਵੋਟ ਕਰਨ ਦੀ ਅਪੀਲ ਕੀਤੀ।  ਕੰਗ ਨੇ ਕਿਹਾ ਕਿ ਆਪਣੇ ਗੈਰ-ਕਾਨੂੰਨੀ ਅਤੇ ਸੁਆਰਥੀ ਮਨਸੂਬਿਆਂ ਕਾਰਨ ਸ਼ੀਤਲ ਅੰਗੁਰਲ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਿਆ, ਕਿਉਂਕਿ ‘ਆਪ’ ਸਰਕਾਰ ‘ਚ ਉਸ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂਂ ਨੂੰ ਅੰਜਾਮ ਦੇਣ ਦਾ ਮੌਕੇ ਨਹੀਂ ਮਿਲ ਰਹੇ ਸਨ।

ਕੰਗ ਨੇ ਕਿਹਾ ਕਿ ਇੱਕ ਪਾਸੇ ਭਗਤ ਪਰਿਵਾਰ ਹੈ ਜੋ ਦੋ ਪੀੜ੍ਹੀਆਂ ਤੋਂ ਜਲੰਧਰ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ, ਜੋ ਇਮਾਨਦਾਰ ਅਤੇ ਮਿਹਨਤੀ ਹੈ। ਦੂਜੇ ਪਾਸੇ, ਸ਼ੀਤਲ ਅੰਗੁਰਲ ਹੈ, ਜਿਸ ਦੇ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਜੋ ਮਦਦ ਲਈ ਉਸ ਕੋਲ ਜਾਣ ਵਾਲੇ ਲੋਕਾਂ ਤੋਂ ਜ਼ਬਰਦਸਤੀ ਕਰਦਾ ਹੈ। ਕੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰ ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟਾਂ ਪਾ ਕੇ ਜਲੰਧਰ ਪੱਛਮੀ ਦਾ ਨੁਮਾਇੰਦਾ ਚੁਣਨ।

RELATED ARTICLES

Most Popular