ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।
ਮੀਟਿੰਗ ਦੌਰਾਨ ਜਰਨੈਲ ਸਿੰਘ ਨੇ ਮੁੱਖ ਮੰਤਰੀ ਨਾਲ ਪੰਜਾਬ ਦੇ ਸਿਆਸੀ ਮੁੱਦਿਆਂ ਅਤੇ ਪੰਚਾਇਤੀ ਚੋਣਾਂ ਬਾਰੇ ਵੀ ਚਰਚਾ ਕੀਤੀ। ਪੰਚਾਇਤੀ ਚੋਣਾਂ ਦੌਰਾਨ ਵੱਖ-ਵੱਖ ਥਾਵਾਂ ਤੋਂ ਆ ਰਹੀਆਂ ਕੁਤਾਹੀ ਅਤੇ ਨਿਲਾਮੀ ਦੀਆਂ ਖ਼ਬਰਾਂ ‘ਤੇ ਚਿੰਤਾ ਪ੍ਰਗਟ ਕੀਤੀ ਅਤੇ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਗੱਲ ਵੀ ਕਹੀ |
ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਜਰਨੈਲ ਸਿੰਘ ਨੇ ਕਿਹਾ ਕਿ ਭਾਵੇਂ ਪੰਚਾਇਤੀ ਚੋਣਾਂ ਕਿਸੇ ਵੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਨਹੀਂ ਲੜੀਆਂ ਜਾ ਰਹੀਆਂ ਪਰ ਇਹ ਪੇਂਡੂ ਪੰਜਾਬ ਦੇ ਸਮਾਜਿਕ, ਸਿਆਸੀ ਅਤੇ ਆਰਥਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਪੰਜਾਬ ਦੇ ਵਿਕਾਸ ਵਿੱਚ ਪੰਚਾਇਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਇਸ ਲਈ ਪੰਚਾਇਤੀ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਬਹੁਤ ਜ਼ਰੂਰੀ ਹੈ ਅਤੇ ‘ਆਪ’ ਸਰਕਾਰ ਇਸ ਲਈ ਵਚਨਬੱਧ ਹੈ।