Thursday, March 5, 2026
spot_imgspot_img
spot_imgspot_img
Homeपंजाबਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਹਰਕਤ...

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਹਰਕਤ ‘ਚ ਸੂਬਾ ਸਰਕਾਰ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸੂਬਾ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਹੁਣ ਲਿਫਟਿੰਗ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਖਰੀਦ ਏਜੰਸੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ।

ਪੱਤਰ ਵਿੱਚ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੱਤਾ ਗਿਆ ਹੈ। ਨਾਲ ਹੀ ਏਜੰਸੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ 26 ਨਵੰਬਰ ਤੱਕ ਮੰਡੀਆਂ ‘ਚੋਂ ਫਸਲ ਦੀ ਚੁਕਾਈ ਹਰ ਹਾਲਤ ‘ਚ ਕੀਤੀ ਜਾਵੇ। ਫਸਲ ਦੀ ਖਰੀਦ ਦੇ 72 ਘੰਟਿਆਂ ਦੇ ਅੰਦਰ ਲਿਫਟਿੰਗ ਯਕੀਨੀ ਬਣਾਈ ਜਾਵੇ। ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 165.77 ਲੱਖ ਟਨ ਝੋਨਾ ਪੁੱਜ ਚੁੱਕਾ ਹੈ। ਇਸ ਵਿੱਚ 163.36 ਲੱਖ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਜਦੋਂਕਿ ਖਰੀਦੀ ਗਈ ਫਸਲ ਵਿੱਚੋਂ 141.92 ਲੱਖ ਟਨ ਦੀ ਲਿਫਟਿੰਗ ਹੋ ਚੁੱਕੀ ਹੈ। ਕਰੀਬ 22 ਲੱਖ ਟਨ ਫਸਲ ਮੰਡੀਆਂ ਵਿੱਚੋਂ ਚੁੱਕਣੀ ਬਾਕੀ ਹੈ। ਉਂਜ ਵੀ ਖਰੀਦ ਏਜੰਸੀਆਂ ਮੰਡੀਆਂ ਵਿੱਚ ਕੰਮ ਕਰ ਰਹੀਆਂ ਹਨ।

RELATED ARTICLES

-VIDEO ADVERTISEMENT-

Most Popular