Tuesday, October 21, 2025
Homeपंजाबਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ...

ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਪਹੁੰਚੀ ਅੰਮ੍ਰਿਤਸਰ

ਪੰਜਾਬ : ਪੈਰਿਸ ਓਲੰਪਿਕ (Paris Olympics) ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਅੱਜ ਯਾਨੀ ਐਤਵਾਰ ਨੂੰ ਅੰਮ੍ਰਿਤਸਰ (Amritsar) ਪਹੁੰਚ ਗਈ। ਇਸ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ ‘ਤੇ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਖਿਡਾਰੀਆਂ ਦਾ ਸਵਾਗਤ ਕਰਨ ਲਈ ਪਹੁੰਚੇ।

ਖਿਡਾਰੀਆਂ ਦੇ ਇੰਤਜ਼ਾਰ ਵਿੱਚ ਸਵੇਰ ਤੋਂ ਹੀ ਏਅਰਪੋਰਟ ਦੇ ਬਾਹਰ ਲੋਕ ਇਕੱਠੇ ਹੋ ਗਏ ਸਨ। ਖਿਡਾਰੀਆਂ ਦੇ ਮਾਪੇ ਵੀ ਉਨ੍ਹਾਂ ਨੂੰ ਲੈਣ ਏਅਰਪੋਰਟ ਪਹੁੰਚੇ। ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਖਿਡਾਰੀ ਸਿੱਧੇ ਦਰਬਾਰ ਸਾਹਿਬ ਮੱਥਾ ਟੇਕਣ ਲਈ ਰਵਾਨਾ ਹੋਏ। ਜ਼ਿਕਰਯੋਗ ਹੈ ਕਿ ਭਾਰਤੀ ਪੁਰਸ਼ ਹਾਕੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਹਨ।

RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular