Wednesday, October 22, 2025
Homeपंजाबਅੰਮ੍ਰਿਤਸਰ-ਨਾਂਦੇੜ ਫਲਾਈਟ ਜਲਦ ਹੋ ਸਕਦੀ ਹੈ ਸ਼ੁਰੂ, PM ਮੋਦੀ ਨੇ ਰੈਲੀ 'ਚ...

ਅੰਮ੍ਰਿਤਸਰ-ਨਾਂਦੇੜ ਫਲਾਈਟ ਜਲਦ ਹੋ ਸਕਦੀ ਹੈ ਸ਼ੁਰੂ, PM ਮੋਦੀ ਨੇ ਰੈਲੀ ‘ਚ ਕੀਤਾ ਐਲਾਨ

ਅੰਮ੍ਰਿਤਸਰ ਤੋਂ ਮਹਾਰਾਸ਼ਟਰ ਦੇ ਨਾਂਦੇੜ ਲਈ ਫਲਾਈਟ ਜਲਦੀ ਸ਼ੁਰੂ ਹੋ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਕੱਲ੍ਹ ਉਨ੍ਹਾਂ ਨੇ ਮਹਾਰਾਸ਼ਟਰ ਦੇ ਓਕਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਜਿਸ ਵਿੱਚ ਸੰਕੇਤ ਦਿੱਤਾ ਗਿਆ ਕਿ ਨਾਂਦੇੜ ਤੋਂ ਅੰਮ੍ਰਿਤਸਰ ਲਈ ਜਲਦੀ ਹੀ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ।

ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਹ ਉਡਾਣ ਕਦੋਂ ਸ਼ੁਰੂ ਕੀਤੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਕਲਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਾਂਦੇੜ ਤੋਂ ਦਿੱਲੀ ਅਤੇ ਆਦਮਪੁਰ ਲਈ ਹਵਾਈ ਸੇਵਾ ਸ਼ੁਰੂ ਹੋ ਗਈ ਹੈ।

ਜਲਦੀ ਹੀ ਸਾਡੇ ਸਿੱਖ ਭਰਾਵਾਂ ਨੂੰ ਇੱਥੋਂ ਅੰਮ੍ਰਿਤਸਰ ਤੱਕ ਹਵਾਈ ਸਫਰ ਦੀ ਸਹੂਲਤ ਵੀ ਮਿਲਣ ਜਾ ਰਹੀ ਹੈ। ਸਿੱਖ ਧਰਮ ਦੇ ਦੋ ਤਖ਼ਤਾਂ ਨੂੰ ਜੋੜਨ ਲਈ ਇਹ ਰਸਤਾ ਬਹੁਤ ਜ਼ਰੂਰੀ ਹੈ। ਕਰੀਬ ਢਾਈ ਸਾਲ ਪਹਿਲਾਂ ਜਦੋਂ ਇਹ ਰਸਤਾ ਬੰਦ ਕੀਤਾ ਗਿਆ ਸੀ ਤਾਂ ਇਸ ਦਾ ਕਾਫੀ ਵਿਰੋਧ ਹੋਇਆ ਸੀ।

RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular