Anmol Gagan Maan Marriage News: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦੇ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਆਨੰਦ ਕਾਰਜ਼ ਹੋਏ ਹਨ। ਇਸ ਮੌਕੇ ਦੋਵਾਂ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।

ਹੁਣ ਨਵੇਂ ਵਿਆਹੇ ਜੋੜੇ ਮੈਰਿਜ ਪੈਲੇਸ ਚਲੇ ਗਏ ਹਨ। ਜਿੱਥੇ ਰਿਸੈਪਸ਼ਨ ਪਾਰਟੀ ਰੱਖੀ ਗਈ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਰਾਜਨੀਤੀ ਦੇ ਖੇਤਰ ਦੇ ਕਈ ਮਸ਼ਹੂਰ ਲੋਕਾਂ ਦੇ ਇਸ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ ਸ਼ਾਮ ਪੰਜ ਵਜੇ ਡੋਲੀ ਰਵਾਨਾ ਹੋਵੇਗੀ।

ਅਨਮੋਲ ਗਗਨ ਮਾਨ ਦਾ ਪਰਿਵਾਰ ਮੂਲ ਰੂਪ ਵਿੱਚ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਹਾਲਾਂਕਿ ਉਨ੍ਹਾਂ ਦਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ ‘ਚ ਹੀ ਬੀਤਿਆ ਹੈ। ਇਸ ਦੇ ਨਾਲ ਹੀ ਉਸ ਨੇ ਆਪਣੀ ਪੜ੍ਹਾਈ ਚੰਡੀਗੜ੍ਹ ਤੋਂ ਕੀਤੀ। ਇਸ ਤੋਂ ਬਾਅਦ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਈ। ਉਸ ਨੇ ਇੱਕ ਤੋਂ ਬਾਅਦ ਇੱਕ ਕਈ ਪੰਜਾਬੀ ਐਲਬਮਾਂ ਵਿੱਚ ਕੰਮ ਕੀਤਾ। ਅਨਮੋਲ ਗਗਨ ਮਾਨ ਨੇ ਸਾਲ 2022 ਵਿੱਚ ਪਹਿਲੀ ਵਾਰ ਖਰੜ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ।

ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦਿਆਂ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਸੌਂਪਿਆ ਗਿਆ। ਉਹ ਸੈਰ ਸਪਾਟਾ ਵਿਭਾਗ ਨੂੰ ਸੰਭਾਲ ਰਹੇ ਹਨ।


