Khadur Sahib : ਤਰਨਤਾਰਨ – ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਖੱਬੇ ਡੋਗਰਾ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਲਗਾਏ ਗਏ ਬੂਥ ਉਪਰ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਆਪਣੇ ਵਰਕਰਾਂ ਸਮੇਤ ਮੌਕੇ ‘ਤੇ ਪੁੱਜੇ ਅਤੇ ਪੁਲਸਿ ਨੂੰ ਸੂਚਨਾ ਦਿੱਤੀ ਗਈ। ਇਸ ਹਮਲੇ ਦੌਰਾਨ ਭਾਰਤੀ ਜਨਤਾ ਪਾਰਟੀ ਦਾ ਇਕ ਮੈਂਬਰ ਜ਼ਖ਼ਮੀ ਵੀ ਹੋਇਆ ਹੈ। ਹਮਲਾਵਰਾਂ ਵੱਲੋਂ ਬੂਥ ਉੱਪਰ ਮੌਜੂਦ ਵੋਟਰ ਸੂਚੀਆਂ ਅਤੇ ਪੋਸਟਰਾਂ ਨੂੰ ਪਾੜਦੇ ਹੋਏ ਟੈਂਟ ਉਖਾੜ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਐੱਸ.ਐੱਸ.ਪੀ. ਅਸ਼ਵਨੀ ਕਪੂਰ ਸਮੇਤ ਵੱਡੀ ਗਿਣਤੀ ’ਚ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਹਨ। ਇਸ ਦੌਰਾਨ ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ ’ਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।