ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ‘ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਅੱਜ ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਆਪਣੇ ਜੱਦੀ ਪਿੰਡ ਰਾਜੋਆਣਾ ਕਲਾਂ ਵਿਖੇ ਪੁੱਜੇ ਹਨ। ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ 3 ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਉਨ੍ਹਾਂ ਦੇ ਪਿੰਡ ਰਾਜੋਆਣਾ ਕਲਾਂ ਵਿੱਚ ਅੱਜ ਹੋਣ ਵਾਲੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦੀ ਇਜਾਜ਼ਤ ਦਿੱਤੀ ਗਈ ਹੈ।
ਬਲਵੰਤ ਸਿੰਘ ਰਾਜੋਆਣਾ ਆਪਣੇ ਜੱਦੀ ਪਿੰਡ ਰਾਜੋਆਣਾ ਕਲਾਂ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਪਹੁੰਚੇ ਹਨ, ਜਿਥੇ ਅੱਜ ਉਨ੍ਹਾਂ ਦੇ ਇੱਕਲੌਤੇ ਵੱਡੇ ਭਰਾ ਕੁਲਵੰਤ ਸਿੰਘ ਦੀ ਅੰਤਿਮ ਅਰਦਾਸ ਹੋ ਰਹੀ ਹੈ। ਪਿੰਡ ਪਹੁੰਚਣ ‘ਤੇ ਭਾਈ ਰਾਜੋਆਣਾ ਦੇ ਘਰ ਮਾਹੌਲ ਕਾਫੀ ਭਾਵੁਕ ਹੋ ਗਿਆ।