Friday, February 6, 2026
spot_imgspot_img
spot_imgspot_img
Homeपंजाबਭਗਵੰਤ ਮਾਨ ਵੱਲੋਂ ਜਲੰਧਰ ਪੱਛਮੀ ’ਚ ਧੂਆਧਾਰ ਪ੍ਰਚਾਰ ਜਾਰੀ, ਬੀਜੇਪੀ ਤੇ ਕਾਂਗਰਸ...

ਭਗਵੰਤ ਮਾਨ ਵੱਲੋਂ ਜਲੰਧਰ ਪੱਛਮੀ ’ਚ ਧੂਆਧਾਰ ਪ੍ਰਚਾਰ ਜਾਰੀ, ਬੀਜੇਪੀ ਤੇ ਕਾਂਗਰਸ ਤੇ ਲਗਾਏ ਸਿਆਸੀ ਨਿਸ਼ਾਨੇ

Jalandhar West By-election : ਭਗਵੰਤ ਮਾਨ ਵੱਲੋਂ ਜਲੰਧਰ ਪੱਛਮੀ ’ਚ ਧੂਆਧਾਰ ਪ੍ਰਚਾਰ ਜਾਰੀ, ਬੀਜੇਪੀ ਤੇ ਕਾਂਗਰਸ ਤੇ ਲਗਾਏ ਸਿਆਸੀ ਨਿਸ਼ਾਨੇ

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ ਸਿਖਰ ਤੇ ਪਹੁੰਚ ਚੁੱਕਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਚੋਣ ਪ੍ਰਚਾਰ ਦੇ ਵਿੱਚ ਹਿੱਸਾ ਲੈ ਰਹੇ ਹਨ। ਉਹਨਾਂ ਵੱਲੋਂ ਰੋਡ ਸ਼ੋਅ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਇਕੱਠ ਨੂੰ ਵੀ ਸੰਬੋਧਨ ਕੀਤਾ ਜਾ ਰਿਹਾ ਹੈ। ਜਲੰਧਰ ਪੱਛਮੀ ਦੇ ਵਿੱਚ ਉਨਾਂ ਵੱਲੋਂ ਕਈ ਜਨਤਕ ਮੀਟਿੰਗਾਂ ਨੂੰ ਵੀ ਸੰਬੋਧਨ ਕੀਤਾ ਗਿਆ ਹੈ ਅਤੇ ਬੀਜੇਪੀ ਤੇ ਕਾਂਗਰਸ ਤੇ ਸੀਐਮ ਮਾਨ ਵੱਲੋਂ ਤਿੱਖੇ ਸਿਆਸੀ ਹਮਲੇ ਕੀਤੇ ਗਏ ਹਨ। ਇਸੇ ਦੌਰਾਨ ਮੁੱਖ ਮੰਤਰੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 74 ਤੇ 34 ਦੇ ਵਿੱਚ ਜਨਤਕ ਮੀਟਿੰਗਾਂ ਕੀਤੀਆਂ ਹਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ, ਇਹਨਾਂ ਵੋਟਾਂ ਦੇ ਨਾਲ ਸਰਕਾਰ ਦੇ ਉੱਪਰ ਕੋਈ ਅਸਰ ਨਹੀਂ ਹੋਵੇਗਾ ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਜਿੱਤਣ ਨਾਲ ਹਲਕੇ ਦੇ ਵਿਕਾਸ ਦੀ ਰਫਤਾਰ ਤੇਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਦੁਆਬੇ ਵਿਚ ਦਫਤਰ ਖੋਲ੍ਹਣ ਦੀ ਯੋਜਨਾ ਬਣਾ ਰਹੇ ਸਨ, ਤਾਂ ਜੋ ਉਹ ਦੁਆਬੇ ਅਤੇ ਮਾਝਾ ਖੇਤਰ ਦੇ ਲੋਕਾਂ ਨੂੰ ਮਿਲ ਸਕਣ। ਇਸ ਜ਼ਿਮਨੀ ਚੋਣ ਵਿੱਚ ਇੱਕ ਚੰਗੀ ਗੱਲ ਇਹ ਰਹੀ ਕਿ ਆਖਰਕਾਰ ਉਹ ਉਸ ਯੋਜਨਾ ਨੂੰ ਲਾਗੂ ਕਰਨ ਵਿੱਚ ਸਫਲ ਹੋ ਗਏ ਅਤੇ ਇੱਥੇ ਆਪਣਾ ਦਫ਼ਤਰ ਸਥਾਪਿਤ ਕਰ ਲਿਆ। ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ। ਹੁਣ ਸਰਕਾਰ ਖੁਦ ਤੁਹਾਡੇ ਬੂਹੇ ‘ਤੇ ਹੈ। ਮਾਨ ਨੇ ਕਿਹਾ ਕਿ ਉਹ ਚੋਣਾਂ ਤੋਂ ਬਾਅਦ ਵੀ ਇਸ ਰਿਹਾਇਸ਼ ਨੂੰ ਬਰਕਰਾਰ ਰੱਖਣਗੇ ਤਾਂ ਜੋ ਉਹ ਹਫ਼ਤੇ ਵਿੱਚ ਘੱਟੋ-ਘੱਟ ਦੋ ਦਿਨ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਨੂੰ ਮਿਲ ਸਕਣ। ਉਨ੍ਹਾਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ, ਜੇਕਰ ਉਹ ਜਲੰਧਰ ਦੀ ਡਿਪਟੀ ਮੇਅਰ ਹੁੰਦਿਆਂ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕੇ ਤਾਂ ਉਹ ਇੰਨੇ ਵੱਡੇ ਵਿਧਾਨ ਸਭਾ ਹਲਕੇ ਦੇ ਕੰਮ ਕਿਵੇਂ ਕਰਵਾਉਣਗੇ। ਭਗਵੰਤ ਮਾਨ ਨੇ ਕਿਹਾ ਕਿ, ਇਲਾਕੇ ਦੇ ਵਿਕਾਸ ਗਲੀਆਂ ਨਾਲੀਆਂ ਦੇ ਨਿਰਮਾਣ ਦਾ ਕੰਮ ਅਤੇ ਸੀਵਰੇਜ ਦਾ ਕੰਮ ਨਗਰ ਨਿਗਮ ਦੇ ਅਧੀਨ ਆਉਂਦਾ ਹੈ . ਕਾਂਗਰਸ ਤੇ ਨਿਸ਼ਾਨਾ ਸਾਧਦਿਆਂ ਉਹਨਾਂ ਕਿਹਾ ਕਿ ਇਸ ਵੇਲੇ ਕਾਂਗਰਸ ਦਾ ਮੇਅਰ ਹੈ ਅਤੇ ਉਹਨਾਂ ਨੇ ਇਲਾਕੇ ਦੇ ਵਿਕਾਸ ਲਈ ਉਪਰਾਲੇ ਨਹੀਂ ਕੀਤੇ।

RELATED ARTICLES

-VIDEO ADVERTISEMENT-

Most Popular