spot_imgspot_img
Homeपंजाबਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ 'ਚ ਕਰੀਬ ਇੱਕ ਕਰੋੜ ਰੁਪਏ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ‘ਚ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

- Advertisement -

ਸੁਨਾਮ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਸੁਨਾਮ, ਸੂਬੇ ਦੇ ਮੋਹਰੀ ਹਲਕਿਆਂ ਦੀ ਕਤਾਰ ਵਿੱਚ ਖੜਾ ਹੋਇਆ ਹੈ ਅਤੇ ਇੱਥੋਂ ਦੇ ਹਰ ਨਾਗਰਿਕ ਨੂੰ ਲੋੜੀਂਦੀਆਂ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਅਸੀਂ ਦਿਨ ਰਾਤ ਸਰਗਰਮ ਹਾਂ।

ਕੈਬਨਿਟ ਮੰਤਰੀ ਨੇ ਕੀਤੇ ਵੱਡੇ ਐਲਾਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਪੌਣੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਹਲਕਾ ਸੁਨਾਮ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਆਰੰਭ ਕਰਵਾਉਂਦੇ ਹੋਏ ਹੁਣ ਤੱਕ ਅਨੇਕਾਂ ਪ੍ਰੋਜੈਕਟ ਪਾਰਦਰਸ਼ੀ ਪ੍ਰਣਾਲੀ ਨਾਲ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਬਾਕੀ ਵੀ ਜੋਸ਼ੋ ਖਰੋਸ਼ ਨਾਲ ਪ੍ਰਗਤੀ ਅਧੀਨ ਹਨ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪਿੰਡ ਖੇੜੀ ਵਿਖੇ 53.5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਹਨਾਂ ਨੇ ਕਾਰਜਕਾਰੀ ਏਜੰਸੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੀ ਨਿਗਰਾਨੀ ਹੇਠ ਸਮੁੱਚੇ ਕਾਰਜਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇ ਅਤੇ ਇਸ ਸਬੰਧ ਵਿੱਚ ਕਿਸੇ ਵੀ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੀਰੋ ਟੋਲਰੈਂਸ ਨੀਤੀ ਅਪਣਾ ਰਹੀ ਹੈ।

ਵਿਕਾਸ ਕਾਰਜਾਂ ਦੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਕੀਤੇ ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਖਤੌਰ ਨਗਰ ਵਿਖੇ ਕਰੀਬ 18 ਲੱਖ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਅਤੇ ਗਲੀਆਂ ਦੇ ਕੰਮਾਂ ਨੂੰ ਵੀ ਆਰੰਭ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ਉੱਤੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਪਿੰਡਾਂ ਦੇ ਵਿਕਾਸ ਲਈ 27 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਪੱਤਰ ਵੀ ਸੌਂਪੇ।

RELATED ARTICLES

Advertisement

spot_imgspot_img

Advertisement

spot_imgspot_img

-VIDEO ADVERTISEMENT-

-VIDEO ADVERTISEMENT-

Most Popular