Thursday, March 19, 2026
spot_imgspot_img
spot_imgspot_img
Homeपंजाबਵਿਸ਼ੇਸ਼ ਕੈਂਪ ’ਚ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਦਿੱਤੇ...

ਵਿਸ਼ੇਸ਼ ਕੈਂਪ ’ਚ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਦਿੱਤੇ ਸਰਟੀਫ਼ਿਕੇਟ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਅਪਣੇ ਤਰ੍ਹਾਂ ਦਾ ਨਿਵੇਕਲਾ ਅਤੇ ਪਹਿਲਾ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ 51 ਕਲੋਨਾਈਜ਼ਰਾਂ ਨੂੰ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕੀਤੇ ਗਏ। ਪੰਜਾਬ ਭਵਨ ਵਿਖੇ ਲਗਾਏ ਕੈਂਪ ਵਿਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫ਼ਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫ਼ਿਕੇਟ, ਲੈਟਰ ਆਫ਼ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟਰੇਸ਼ਨ ਸਰਟੀਫ਼ਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ।

ਮੰਤਰੀ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਅੱਜ ਪਹਿਲੀ ਵਾਰ ਅਜਿਹਾ ਵਿਸ਼ੇਸ਼ ਕੈਂਪ ਲਗਾਇਆ ਹੈ। ਨਵੰਬਰ ਦੇ ਅਖ਼ੀਰ ਵਿਚ ਇਸ ਤਰ੍ਹਾਂ ਦਾ ਹੀ ਦੂਜਾ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਉਤੇ ਪਾਰਦਰਸ਼ਤਾ ਨਾਲ ਨਿਪਟਾਉਣ ਲਈ ਵਿਭਾਗ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਈ-ਮੇਲ transparency.hud0gmail.com ਬਣਾਈ ਗਈ ਹੈ ਜਿਸ ਉੱਪਰ ਕੋਈ ਵੀ ਸ਼ਿਕਾਇਤ ਸਿੱਧੀ ਕਰ ਸਕਦਾ ਹੈ।

RELATED ARTICLES

-VIDEO ADVERTISEMENT-

Most Popular