Friday, August 8, 2025
HomeपंजाबPUNJAB ‘ਚ ਅੱਜ ਤਿੰਨ ਘੰਟੇ ਲਈ ਹੋਵੇਗਾ ਚੱਕਾ ਜਾਮ ; ਕਿਸਾਨ ਜਥੇਬੰਦੀਆਂ...

PUNJAB ‘ਚ ਅੱਜ ਤਿੰਨ ਘੰਟੇ ਲਈ ਹੋਵੇਗਾ ਚੱਕਾ ਜਾਮ ; ਕਿਸਾਨ ਜਥੇਬੰਦੀਆਂ ਤੇ ਮਿੱਲ ਮਾਲਕਾਂ ਨੇ ਕੀਤਾ ਹੈ ਐਲਾਨ

ਚੰਡੀਗੜ੍ਹ:  ਅੱਜ ਪੰਜਾਬ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਐਤਵਾਰ ਨੂੰ ਪੂਰੇ ਸੂਬੇ ‘ਚ ਸੜਕਾਂ ਬੰਦ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਇਹ ਚਿਤਾਵਨੀ ਕਿਸਾਨ ਗਰੁੱਪਾਂ, ਕਮਿਸ਼ਨ ਏਜੰਟਾਂ ਅਤੇ ਮਿੱਲ ਮਾਲਕਾਂ ਵੱਲੋਂ ਦਿੱਤੀ ਗਈ ਹੈ।

ਸੰਯੁਕਤ ਕਿਸਾਨ ਮੋਰਚਾ (SKM) ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ, ਕਮਿਸ਼ਨ ਏਜੰਟਾਂ, ਮਜ਼ਦੂਰਾਂ ਅਤੇ ਮਿੱਲਰ ਐਸੋਸੀਏਸ਼ਨਾਂ ਦੀ ਸਾਂਝੀ ਮੀਟਿੰਗ ਸੱਦੀ ਗਈ। ਉਨ੍ਹਾਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਐਸ.ਕੇ.ਐਮ ਦੇ ਬੈਨਰ ਹੇਠ 13 ਅਕਤੂਬਰ ਨੂੰ ਸੂਬੇ ਦੇ ਕਿਸਾਨ, ਮੰਡੀ ਮਜ਼ਦੂਰ, ਕਮਿਸ਼ਨ ਏਜੰਟ ਅਤੇ ਮਿੱਲ ਮਾਲਕ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੜਕਾਂ ’ਤੇ ਜਾਮ ਲਾਉਣਗੇ। ਸੂਬੇ ਦੀਆਂ ਸਾਰੀਆਂ ਮੁੱਖ ਸੜਕਾਂ, ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿੱਚ ਜਾਮ ਲਗਾ ਕੇ ਰੋਸ ਪ੍ਰਗਟ ਕੀਤਾ ਜਾਵੇਗਾ। ਜੇਕਰ ਜਲਦੀ ਹੀ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਨਾ ਬਣਾਇਆ ਗਿਆ ਤਾਂ 14 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ ਸੀ। ਕਿਸਾਨਾਂ ਨੇ ਪੂਰੇ ਸੂਬੇ ਵਿੱਚ ਰੇਲ ਪਟੜੀਆਂ ’ਤੇ ਧਰਨਾ ਦੇ ਕੇ ਰੇਲਾਂ ਦੀ ਆਵਾਜਾਈ ਰੋਕ ਦਿੱਤੀ ਸੀ। ਦੋ ਘੰਟੇ ਰੇਲ ਗੱਡੀਆਂ ਰੋਕੀਆਂ ਗਈਆਂ। ਇਸ ਦੌਰਾਨ ਰੇਲਵੇ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ

RELATED ARTICLES
- Advertisment -spot_imgspot_img

Most Popular