Friday, August 8, 2025
Homeपंजाबਅੱਜ ਕੈਥਲ ‘ਚ ਚੋਣ ਪ੍ਰਚਾਰ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ; ਜਨ...

ਅੱਜ ਕੈਥਲ ‘ਚ ਚੋਣ ਪ੍ਰਚਾਰ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ; ਜਨ ਸਭਾ ਨੂੰ ਕਰਨਗੇ ਸੰਬੋਧਨ

ਕੈਥਲ: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਿੜ ‘ਤੇ ਸਾਰਿਆਂ ਨੇ ਆਪੋ-ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਪਾਰਟੀਆਂ ਵਿਚ ਇਹ ਵੀ ਤੈਅ ਹੋ ਰਿਹਾ ਹੈ ਕਿ ਕਿਹੜੀ ਵਿਧਾਨ ਸਭਾ ਸੀਟ ‘ਤੇ ਕਿਹੜਾ ਉਮੀਦਵਾਰ ਹੋਵੇਗਾ। ਇਸ ਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰ ਰਹੀਆਂ ਹਨ। ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਵੀ 40 ਵੱਡੀਆਂ ਜਨ ਸਭਾਵਾਂ ਕਰਨ ਦਾ ਟੀਚਾ ਰੱਖਿਆ ਹੈ।

ਇਸੇ ਸਿਲਸਿਲੇ ‘ਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੜ ਹਰਿਆਣਾ ‘ਚ ਬਦਲਾਅ ਲਈ ਜਨ ਸਭਾ ਨੂੰ ਸੰਬੋਧਨ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਜਲਦੀ ਹੀ (12 ਵਜੇ) ਕੈਥਲ ਦੀ ਕਲਾਇਤ ਅਨਾਜ ਮੰਡੀ ਪਹੁੰਚ ਰਹੇ ਹਨ ਅਤੇ ਫਿਰ ਇੱਕ ਵੱਡੀ ਜਨ ਸਭਾ ਨੂੰ ਸੰਬੋਧਨ ਕਰਨਗੇ। ਜਿਸ ਦੀਆਂ ਤਿਆਰੀਆਂ ਇੱਥੋਂ ਦੇ ਆਗੂਆਂ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਕੈਥਲ ਅਤੇ ਆਸਪਾਸ ਦੇ ਇਲਾਕਿਆਂ ਤੋਂ ਵੀ ਲੋਕ ਆਉਣੇ ਸ਼ੁਰੂ ਹੋ ਗਏ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਆਣਾ ਦੇ ਨਰਾਇਣਗੜ੍ਹ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ ਸੀ। ਜਿੱਥੇ ਉਨ੍ਹਾਂ ਕਿਹਾ ਸੀ ਕਿ ਹਰਿਆਣਾ ਵਿੱਚ ਇਮਾਨਦਾਰ ਸਰਕਾਰ ਆਵੇਗੀ।

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਹਰਿਆਣਾ ‘ਆਪ’ ਦੇ ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ ਨੇ 31 ਅਗਸਤ ਨੂੰ ਆਪਣੇ ਬਿਆਨ ‘ਚ ਕਿਹਾ ਸੀ ਕਿ ਹੁਣ ‘ਆਪ’ 15 ਦਿਨਾਂ ‘ਚ 40 ਜਨ ਸਭਾਵਾਂ ਕਰੇਗੀ। ਜਿਸ ਤੋਂ ਬਾਅਦ 1 ਸਤੰਬਰ ਤੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਹਰਿਆਣਾ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਹੈ।

1 ਅਗਸਤ ਨੂੰ, ਸੁਨੀਤਾ ਕੇਜਰੀਵਾਲ ਨੇ ਦਾਦਰੀ ਵਿਧਾਨ ਸਭਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀਪਤ ਅਤੇ ਅੰਬਾਲਾ ਵਿੱਚ ਰੈਲੀਆਂ ਕੀਤੀਆਂ ਅਤੇ ਮਨੀਸ਼ ਸਿਸੋਦੀਆ ਨੇ ਵੱਲਭਗੜ੍ਹ ਵਿੱਚ ਰੋਡ-ਸ਼ੋਅ ਕੀਤਾ।

ਆਮ ਆਦਮੀ ਪਾਰਟੀ ਇਨ੍ਹਾਂ ਰੈਲੀਆਂ ਦਾ ਆਯੋਜਨ ਪੂਰੇ ਜ਼ੋਰ-ਸ਼ੋਰ ਨਾਲ ਕਰ ਰਹੀ ਹੈ। ‘ਆਪ’ ਆਗੂ ਵੀ ਹਰ ਮੰਚ ਤੋਂ ਇਹ ਗੱਲ ਦੁਹਰਾ ਰਹੇ ਹਨ ਕਿ ਜਲਦੀ ਹੀ ਹਰਿਆਣੇ ਦਾ ਲਾਲ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਆ ਕੇ ਹਰਿਆਣੇ ਦੇ ਲੋਕਾਂ ਵਿਚਕਾਰ ਹੋਵੇਗਾ। ਦੱਸ ਦੇਈਏ ਕਿ ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜੇਲ ਤੋਂ ਬਾਹਰ ਆ ਕੇ ਕਈ ਸੂਬਿਆਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਸੀ ਅਤੇ ਹੁਣ ਹਰਿਆਣਾ ‘ਚ ਵੀ ‘ਆਪ’ ਸਮਰਥਕਾਂ ਵੱਲੋਂ ਇਹੀ ਉਮੀਦ ਜਤਾਈ ਜਾ ਰਹੀ ਹੈ।

ਦੱਸ ਦੇਈਏ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ 5 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

RELATED ARTICLES
- Advertisment -spot_imgspot_img

Most Popular