ਪੰਜਾਬ ਸੀਐੱਮ ਭਗਵੰਤ ਮਾਨ ਬਿਲਕੁਲ ਤੰਦਰੁਸਤ ਹਨ ਅਤੇ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਦੀ ਖ਼ਬਰ ਮਹਜ ਇੱਕ ਅਫਵਾਹ ਹੈ ਜਿਸਨੂੰ ਸੀਐੱਮ ਭਗਵੰਤ ਮਾਨ ਦੇ ਕਰੀਬੀ ਸੂਤਰਾਂ ਨੇ ਵਿਰੋਧੀਆਂ ਵੱਲੋਂ ਫੈਲਾਇਆ ਜਾ ਰਿਹਾ ਝੂਠ ਕਰਾਰ ਦਿੱਤਾ ਹੈ।
ਦੱਸ ਦਈਏ ਮੰਗਲਵਾਰ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਸੀਐਮ ਮਾਨ ਦੀ ਤਬੀਅਤ ਅਚਾਨਕ ਵਿਗੜ ਗਈ ਇਹ ਖ਼ਬਰ ਸਾਹਮਣੇ ਆਈ ਸੀ । ਇਸ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਕਿ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਹ ਚੰਡੀਗੜ੍ਹ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰੇ ਹੀ ਸਨ ਕਿ ਉਨ੍ਹਾਂ ਦੀ ਸਿਹਤ ਵਿਗੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਭਗਵੰਤ ਮਾਨ ਜਿਵੇਂ ਹੀ ਚੰਡੀਗੜ੍ਹ ਏਅਰਪੋਰਟ ‘ਤੇ ਉਤਰੇ ਤਾਂ ਉਨ੍ਹਾਂ ਦਾ ਸੰਤੁਲਨ ਵਿਗੜ ਗਿਆ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਸੁਰੱਖਿਆ ਗਾਰਡਾਂ ਨੇ ਉਸ ਨੂੰ ਫੜ ਲਿਆ ਅਤੇ ਕੁਝ ਦੇਰ ਲਈ ਕੁਰਸੀ ‘ਤੇ ਬਿਠਾ ਦਿੱਤਾ ਸੀ ।
ਪਰ ਹੁਣ ਪੰਜਾਬ ਸੀਐੱਮ ਭਗਵੰਤ ਮਾਨ ਦੇ ਕਰੀਬੀ ਸੂਤਰਾਂ ਦਾ ਕਹਿਣਾ ਹੈ ਕਿ ਸੀਐਮ ਮਾਨ ਪੂਰੀ ਤਰ੍ਹਾਂ ਠੀਕ ਹਨ ਅਤੇ ਤੰਦਰੁਸਤ ਹਨ।
ਦੱਸ ਦੇਈਏ ਕਿ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸੀਐਮ ਮਾਨ 13 ਸਤੰਬਰ ਨੂੰ ਦਿੱਲੀ ਚਲੇ ਗਏ ਸਨ। ਉਦੋਂ ਤੋਂ ਉਹ ਦਿੱਲੀ ਵਿੱਚ ਹੀ ਰਹਿ ਰਿਹਾ ਸੀ। ਉਹ ਪਾਰਟੀ ਦੀਆਂ ਮੈਰਾਥਨ ਮੀਟਿੰਗਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲੈ ਰਿਹਾ ਸੀ। ਸੂਤਰਾਂ ਅਨੁਸਾਰ ਉਸ ਨੂੰ ਚੰਡੀਗੜ੍ਹ ਵਿਚ ਡਰਿੱਪ ‘ਤੇ ਪਾ ਦਿੱਤਾ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਕੁਝ ਦਵਾਈਆਂ ਵੀ ਦਿੱਤੀਆਂ। ਇਸ ਤੋਂ ਬਾਅਦ ਉਸ ਨੂੰ ਦਿੱਲੀ ਲਿਜਾਇਆ ਗਿਆ। ਅੱਜ ਉਨ੍ਹਾਂ ਨੂੰ ਕਿਸੇ ਤਰ੍ਹਾਂ ਵਾਪਸ ਦਿੱਲੀ ਜਾਣਾ ਪਿਆ, ਕਿਉਂਕਿ ਉਨ੍ਹਾਂ ਨੇ ਦਿੱਲੀ ਵਿੱਚ ਪਾਰਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣਾ ਸੀ।