spot_imgspot_img
Homeपंजाबਅੱਜ ਜਲੰਧਰ ਆਉਣਗੇ CM ਭਗਵੰਤ ਮਾਨ, ਜ਼ਿਮਨੀ ਚੋਣ ‘ਚ ਮਿਲੀ ਜਿੱਤ ਲਈ...

ਅੱਜ ਜਲੰਧਰ ਆਉਣਗੇ CM ਭਗਵੰਤ ਮਾਨ, ਜ਼ਿਮਨੀ ਚੋਣ ‘ਚ ਮਿਲੀ ਜਿੱਤ ਲਈ ਲੋਕਾਂ ਦਾ ਕਰਨਗੇ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨ ਲਈ ਜਲੰਧਰ ਆ ਰਹੇ ਹਨ। ਉਹ 24 ਅਤੇ 25 ਜੁਲਾਈ ਨੂੰ ਜਲੰਧਰ ਵਿੱਚ ਰਹਿਣਗੇ। ਇਸ ਦੌਰਾਨ ਉਹ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ‘ਚ ਮਿਲੀ ਜਿੱਤ ਲਈ ਧੰਨਵਾਦ ਕਰਨਗੇ। ਇਹ ਜਾਣਕਾਰੀ ਸੀਐੱਮ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ ’ਤੇ ਸ਼ੇਅਰ ਕੀਤੀ ਹੈ।

CM Bhagwant Mann will

ਸੀਐੱਮ ਭਗਵੰਤ ਮਾਨ ਨੇ ਲਿਖਿਆ ਹੈ ਕਿ “ਤੁਹਾਡੇ ਨਾਲ ਕੀਤੇ ਵਾਅਦੇ ਮੁਤਾਬਕ 24 ਅਤੇ 25 ਜੁਲਾਈ ਨੂੰ ਲੋਕਾਂ ਦਾ ਧੰਨਵਾਦ ਕਰਨ ਤੇ ਮੁਲਾਕਾਤ ਕਰਨ ਲਈ ਜਲੰਧਰ ਆ ਰਿਹਾ ਹਾਂ। ਮਿਲਦੇ ਹਾਂ ਫਿਰ ਜਲੰਧਰ ਵਾਲਿਓ..”। ਦਰਅਸਲ ਸੀਐੱਮ ਮਾਨ ਨੇ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਜਲੰਧਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਹਫ਼ਤੇ ’ਚ ਦੋ ਦਿਨ ਜਲੰਧਰ ਰਿਹਾ ਕਰਨਗੇ ਤੇ ਮਾਝੇ-ਦੋਆਬੇ ਦੇ ਲੋਕਾਂ ਦੇ ਕੰਮ ਇੱਥੇ ਹੀ ਕੀਤੇ ਜਾਣਗੇ। ਇਸ ਦੇ ਲਈ ਸੀਐੱਮ ਮਾਨ ਨੇ ਜਲੰਧਰ ‘ਚ ਕਿਰਾਏ ‘ਤੇ ਮਕਾਨ ਵੀ ਲਿਆ ਹੈ।

ਦੱਸ ਦੇਈਏ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਜ਼ਿਮਨੀ ਚੋਣ ਹੋਈ ਸੀ। ਜਿਸ ਵਿੱਚ ਆਮ ਆਦਮੀ ਪਾਰਟੀ ਨੇ ਭਾਜਪਾ ਛੱਡ ਕੇ ਆਏ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਵੱਡੇ ਫਰਕ ਨਾਲ ਜੇਤੂ ਰਹੇ। ਮਹਿੰਦਰ ਭਗਤ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸ਼ੀਤਲ ਅੰਗੁਰਾਲ ਨੂੰ ਕਰੀਬ ਸਾਢੇ 37 ਹਜ਼ਾਰ ਵੋਟਾਂ ਨਾਲ ਹਰਾਇਆ। ਅਜਿਹੇ ‘ਚ ਪੱਛਮੀ ਵਿਧਾਨ ਸਭਾ ਹਲਕੇ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ।

RELATED ARTICLES

-VIDEO ADVERTISEMENT-

- Advertisment -spot_imgspot_img

Most Popular