Tuesday, October 21, 2025
HomeपंजाबCM ਮਾਨ ਨੇ ਟਰਾਈਡੈਂਟ ਇੰਡਸਟਰੀ ਦਾ ਕੀਤਾ ਨਿਰੀਖਣ, ਪਦਮਸ਼੍ਰੀ ਰਜਿੰਦਰ ਗੁਪਤਾ ਨਾਲ...

CM ਮਾਨ ਨੇ ਟਰਾਈਡੈਂਟ ਇੰਡਸਟਰੀ ਦਾ ਕੀਤਾ ਨਿਰੀਖਣ, ਪਦਮਸ਼੍ਰੀ ਰਜਿੰਦਰ ਗੁਪਤਾ ਨਾਲ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਦੁਪਹਿਰ ਨੂੰ ਭਾਰਤ ਦੀ ਮਸ਼ਹੂਰ ਟੈਕਸਟਾਈਲ ਕੰਪਨੀ ਟ੍ਰਾਈਡੈਂਟ ਇੰਡਸਟਰੀ ਦਾ ਨਿਰੀਖਣ ਕੀਤਾ ਅਤੇ ਟ੍ਰਾਈਡੈਂਟ ਦੇ ਮਾਲਕ ਅਤੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਵੀ ਮੌਜੂਦ ਸਨ।

ਸੀਐਮ ਮਾਨ ਨੇ ਪੂਰੀ ਫੈਕਟਰੀ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਅੱਜ ਟਰਾਈਡੈਂਟ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਪੂਰੇ ਪੰਜਾਬ ਨੂੰ ਟਰਾਈਡੈਂਟ ‘ਤੇ ਮਾਣ ਹੈ। ਟਰਾਈਡੈਂਟ ਦੇ ਮਾਲਕ ਰਜਿੰਦਰ ਗੁਪਤਾ ਨੇ ਫੈਕਟਰੀ ਪਹੁੰਚਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ।

ਉਦਯੋਗ ਨੂੰ ਉਤਸ਼ਾਹਿਤ ਕਰਨ ‘ਤੇ ਚਰਚਾ

ਟਰਾਈਡੈਂਟ ਇੰਡਸਟਰੀ ਪਹੁੰਚੇ ਸੀ.ਐਮ ਮਾਨ ਨੇ ਪਦਮਸ਼੍ਰੀ ਰਜਿੰਦਰ ਗੁਪਤਾ ਨਾਲ ਲੰਮੀ ਮੀਟਿੰਗ ਕਰਕੇ ਪੰਜਾਬ ਵਿੱਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਸਿੰਗਲ ਵਿੰਡੋ ਸਿਸਟਮ ਬਾਰੇ ਵੀ ਉਨ੍ਹਾਂ ਤੋਂ ਸਲਾਹ ਲਈ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਕਾਰਗਰ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਦੀ ਇੱਕ ਵੀ ਛੋਟੀ ਜਾਂ ਵੱਡੀ ਇੰਡਸਟਰੀ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।

ਟ੍ਰਾਈਡੈਂਟ ਦੇਸ਼ ਦਾ ਇੱਕ ਉੱਭਰਦਾ ਟੈਕਸਟਾਈਲ ਸਮੂਹ : ਸੀ.ਐਮ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਪੰਜਾਬ ਦਾ ਹੀ ਨਹੀਂ ਸਗੋਂ ਦੇਸ਼ ਦਾ ਇੱਕ ਉੱਭਰਦਾ ਟੈਕਸਟਾਈਲ ਗਰੁੱਪ ਹੈ, ਜਿਸ ਨੇ ਵਿਦੇਸ਼ਾਂ ਵਿੱਚ ਵੀ ਆਪਣੀ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਟਰਾਈਡੈਂਟ ਗਰੁੱਪ 20 ਹਜ਼ਾਰ ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜ਼ਗਾਰ ਮੁਹੱਈਆ ਕਰਵਾ ਕੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾ ਰਿਹਾ ਹੈ।

RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular