Monday, October 20, 2025
Homeपंजाबਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਦੀਵਾਲੀ ਦਾ ਤੋਹਫ਼ਾ

ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਦੀਵਾਲੀ ਦਾ ਤੋਹਫ਼ਾ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ‘ਤੇ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ 4 ਫੀਸਦੀ DA ਵਧਾ ਦਿੱਤਾ ਹੈ। ਵਧੀਆ ਹੋਇਆ DA ਪਹਿਲੀ ਨਵੰਬਰ ਤੋਂ ਲਾਗੂ ਹੋਵੇਗਾ। ਦੱਸ ਦੇਈਏ ਕਿ ਇਸ ਵਾਧੇ ਦੇ ਨਾਲ ਮਹਿੰਗਾਈ ਭੱਤਾ 42 ਫੀਸਦੀ ਹੋ ਜਾਵੇਗਾ। ਜਿਸਦਾ ਫਾਇਦਾ ਸਾਢੇ 6 ਲੱਖ ਕਰਮਚਾਰੀਆਂ ਨੂੰ ਹੋਵੇਗਾ।

ਸੀਐੱਮ ਮਾਨ ਨੇ ਟਵੀਟ ਵਿੱਚ ਲਿਖਿਆ ਹੈ ਕਿ ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ। 01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ।ਤੁਹਾਨੂੰ ਸਭ ਨੂੰ ਦੀਵਾਲੀ ਮੁਬਾਰਕ।

RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular