Tuesday, October 21, 2025
Homeपंजाबਅਜਨਾਲਾ ਥਾਣੇ ਦੇ ਬਾਹਰ ਮਿਲੀ ਬੰਬਨੁਮਾ ਚੀਜ਼, ਪੂਰਾ ਇਲਾਕਾ ਕੀਤਾ ਸੀਲ

ਅਜਨਾਲਾ ਥਾਣੇ ਦੇ ਬਾਹਰ ਮਿਲੀ ਬੰਬਨੁਮਾ ਚੀਜ਼, ਪੂਰਾ ਇਲਾਕਾ ਕੀਤਾ ਸੀਲ

Explosive found outside Ajnala police station: ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮੱਚ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਥਾਣੇ ਦੇ ਬਾਹਰ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ। ਇਹ ਉਹੀ ਥਾਣਾ ਹੈ ਜਿੱਥੇ 2 ਸਾਲ ਪਹਿਲਾਂ 2022 ਵਿੱਚ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਸਾਥੀ ਨੂੰ ਛੁਡਾਉਣ ਲਈ ਹਮਲਾ ਕੀਤਾ ਸੀ।

ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਸ਼ੱਕੀ ਵਸਤੂ ਨੂੰ ਨਕਾਰਾ ਕਰਨ ਲਈ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਅਤੇ ਇਲਾਕੇ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਥਾਣੇ ਦੇ ਦੋਵੇਂ ਪਾਸੇ ਵਾਹਨਾਂ ਦੀ ਪਾਰਕਿੰਗ ਕਰਕੇ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ।

ਬੰਬ ਨਿਰੋਧਕ ਦਸਤਾ ਇਸ ਗੱਲ ਦੀ ਜਾਂਚ ਵਿੱਚ ਰੁੱਝਿਆ ਹੋਇਆ ਹੈ ਕਿ ਕੀ ਇਹ ਬੰਬ ਵਰਗੀ ਚੀਜ਼ ਅਸਲ ਵਿੱਚ ਬੰਬ ਹੈ ਜਾਂ ਨਹੀਂ ਅਤੇ ਜੇਕਰ ਬੰਬ ਹੈ ਤਾਂ ਉਸ ਵਿੱਚ ਕਿਹੜੀ ਤਕਨੀਕ ਵਰਤੀ ਗਈ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਜਾਂਚ ਜਾਰੀ ਹੈ।

RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular