Tuesday, October 21, 2025
Homeपंजाबਕਿਸਾਨ ਜਥੇਬੰਦੀਆਂ ਵੱਲੋਂ 6 ਦਸੰਬਰ ਨੂੰ ਦਿੱਲੀ ਕੂਚ ਦਾ ਐਲਾਨ

ਕਿਸਾਨ ਜਥੇਬੰਦੀਆਂ ਵੱਲੋਂ 6 ਦਸੰਬਰ ਨੂੰ ਦਿੱਲੀ ਕੂਚ ਦਾ ਐਲਾਨ

ਚੰਡੀਗੜ੍ਹ : ਕਿਸਾਨਾਂ ਨੇ ਮੁੜ ਦਿੱਲੀ ਦਿੱਲੀ ਕੂਚ ਦਾ ਐਲਾਨ ਕੀਤਾ ਹੈ ਚੰਡੀਗੜ੍ਹ ਵਿੱਚ ਹੋਈ ਕਿਸਾਨਾਂ ਦੀ ਮੀਟਿੰਗ ਵਿੱਚ ਇੱਕ ਵਾਰ ਫਿਰ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅੱਜ ਯਾਨੀ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਕਿਸਾਨ ਆਗੂਆਂ ਦੀ ਮੀਟਿੰਗ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ।

ਉਨ੍ਹਾਂ ਕਿਹਾ ਕਿ ਉਹ 9 ਮਹੀਨਿਆਂ ਤੋਂ ਚੁੱਪ ਬੈਠੇ ਹਨ ਪਰ ਵੇਲੇ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ਕੋਈ ਟਰੈਕਟਰ-ਟਰਾਲੀ ਨਾਲ ਨਹੀਂ ਹੋਵੇਗਾ ਅਤੇ ਉਹ ਇਕੱਠ ਦੇ ਰੂਪ ‘ਚ ਜਾਣਗੇ। ਕਿਸਾਨ ਆਗੂ ਪੰਧੇਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਵੀ ਧਰਨੇ ਲਈ ਜਗ੍ਹਾ ਮੁਹੱਈਆ ਕਰਵਾਈ ਜਾਵੇ।

RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular