Vinesh Phogat: ਹਰਿਆਣਾ ਦੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਵਿਨੇਸ਼ ਫੋਗਾਟ ਨੇ ਪਰਿਵਾਰ ਸਮੇਤ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ।
ਵਿਨੇਸ਼ ਫੋਗਾਟ ਨੇ ਗੁਰੂ ਘਰ ‘ਚ ਮੱਥਾ ਟੇਕਿਆ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।