
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਪਰਿਵਾਰ ਦੀ ਵਫਾਦਾਰੀ ਨਿਭਾਉਣ ਲਈ ਬਹੁਤ ਸਾਰੇ ਦਿਲਾਂ ਨੂੰ ਠੇਸ ਪਹੁੰਚਾਈ ਗਈ ਹੈ।
ਤਖ਼ਤ ਸਾਹਿਬ ਦੇ ਜਥੇਦਾਰ ਸਹਿਬਾਨ ‘ਤੇ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ। ਜਥੇਦਾਰ ਦੇ ਘਰ ਜਾ ਕੇ ਧਮਕੀਆਂ ਦਿੱਤੀਆਂ ਗਈਆਂ। ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ । ਸੀਐਮ ਨੇ ਕਿਹਾ ਕਿ ਜਥੇਦਾਰ ਦੇ ਪਰਿਵਾਰ ਬਾਰੇ ਕਿਸੇ ਵੀ ਸਿਆਸੀ ਆਗੂ ਦੀ ਧਮਕੀ ਅਤੇ ਕਿਰਦਾਰਕੁਸ਼ੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਸਾਡੇ ਕੋਲ ਆਉਂਦੀ ਹੈ ਤਾਂ ਅਸੀਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਾਂਗੇ।