spot_imgspot_img
Homeपंजाबਸੁਖਬੀਰ ਸਿੰਘ ਬਾਦਲ ਨੂੰ ਮੁਆਫ਼ ਦਿਵਾਉਣ ਤੋਂ ਹਰਜਿੰਦਰ ਸਿੰਘ ਧਾਮੀ ਗ਼ੁਰੇਜ ਕਰਨ-...

ਸੁਖਬੀਰ ਸਿੰਘ ਬਾਦਲ ਨੂੰ ਮੁਆਫ਼ ਦਿਵਾਉਣ ਤੋਂ ਹਰਜਿੰਦਰ ਸਿੰਘ ਧਾਮੀ ਗ਼ੁਰੇਜ ਕਰਨ- ਢੀਂਡਸਾ

ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਮੁੜ ਗੰਭੀਰ ਗ਼ਲਤੀਆਂ ਕਰ ਰਹੇ ਹਨ। ਸ਼ੁਕਰਵਾਰ ਨੂੰ ਸੁਨਾਮ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਕ ਸੁਲਝੀ ਹੋਈ ਸ਼ਖ਼ਸੀਅਤ ਹਨ ਪਰ ਉਨ੍ਹਾਂ ਨੂੰ ਸੁਖਬੀਰ ਬਾਦਲ ਨੂੰ ਮੁਆਫ਼ੀ ਦਿਵਾਉਣ ਦੇ ਇਰਾਦੇ ਨਾਲ ਸਿੰਘ ਸਾਹਿਬ ’ਤੇ ਦਬਾਅ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਦਲਜੀਤ ਸਿੰਘ ਚੀਮਾ ਨੇ ਡੇਰਾ ਮੁਖੀ ਨੂੰ ਮਾਫ਼ੀ ਦਿਵਾਉਣ ਵਿਚ ਪਹਿਲਾਂ ਜੋ ਭੂਮਿਕਾ ਨਿਭਾਈ ਸੀ, ਉਹੀ ਰੋਲ ਹੁਣ ਸੁਖਬੀਰ ਸਿੰਘ ਬਾਦਲ ਨੂੰ ਮਾਫ਼ੀ ਦਿਵਾਉਣ ਵਿਚ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਨਿਭਾਇਆ ਜਾ ਰਿਹਾ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਦਬਾਅ ਬਣਾਉਣ ਦੇ ਇਰਾਦੇ ਨਾਲ ਫ਼ਤਿਹਗੜ੍ਹ ਸਾਹਿਬ ’ਚ ਗੁਪਤ ਮੀਟਿੰਗ ਹੋਈ ਹੈ। ਬੀਤੇ ਸਮੇਂ ਦੀਆਂ ਗ਼ਲਤੀਆਂ ਤੋਂ ਸਬਕ ਸਿੱਖਣ ਦੀ ਲੋੜ ਹੈ। ਉਨ੍ਹਾਂ ਗ਼ਲਤੀਆਂ ਕਾਰਨ ਅੱਜ ਅਕਾਲੀ ਦਲ ਕਿੱਥੇ ਖੜ੍ਹਾ ਹੈ? ਜੇਕਰ ਅਜਿਹੀਆਂ ਗ਼ਲਤੀਆਂ ਦੁਬਾਰਾ ਹੋਈਆਂ ਤਾਂ ਸਿੱਖ ਕੌਮ ਮੁਆਫ਼ ਨਹੀਂ ਕਰੇਗੀ।

ਢੀਂਡਸਾ ਨੇ ਕਿਹਾ ਕਿ ਸੁਧਾਰ ਲਹਿਰ ਕਦੇ ਵੀ ਅਕਾਲੀ ਦਲ ਨੂੰ ਕਮਜ਼ੋਰ ਨਹੀਂ ਕਰਨਾ ਚਾਹੁੰਦੀ। ਆਮ ਸਿੱਖ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਸੁਖਬੀਰ ਬਾਦਲ ਦੀ ਕਾਰਜਸ਼ੈਲੀ ’ਤੇ ਸਵਾਲ ਉਠਾਉਣ ਵਾਲੇ ਆਗੂ ਨੂੰ ਪਾਰਟੀ ’ਚੋਂ ਬਾਹਰ ਕੱਢ ਦਿਤਾ ਜਾਂਦਾ ਹੈ। ਸਿੰਘ ਸਾਹਿਬ ਜਾਂ ਅਕਾਲ ਤਖ਼ਤ ਵਿਰੁਧ ਬੋਲਣ ਵਾਲੇ ਆਗੂ ਨੂੰ ਚੁੱਪ ਕਰਾ ਦਿਤਾ ਜਾਂਦਾ ਹੈ।

ਸਿੱਖ ਕੌਮ ਅਜਿਹੀਆਂ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਅਤੇ ਅਕਾਲ ਤਖ਼ਤ ਸਾਹਿਬ ਨੂੰ ਖੁੱਲ੍ਹ ਕੇ ਕੰਮ ਕਰਨ ਦੀ ਇਜਾਜ਼ਤ ਦਿਤੀ ਜਾਣੀ ਚਾਹੀਦੀ ਹੈ।  ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਝੋਨੇ ਦੀ ਅਦਾਇਗੀ ਤੁਰਤ ਕੀਤੀ ਜਾਵੇ। ਇਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ। ਝੋਨੇ ਦੇ ਸੀਜ਼ਨ ’ਚ ਇੰਨੀ ਮੁਸ਼ਕਲ ਪਹਿਲਾਂ ਕਦੇ ਨਹੀਂ ਆਈ।

ਇਸ ਮੌਕੇ ਉਨ੍ਹਾਂ ਦੇ ਨਾਲ ਯਾਦਵਿੰਦਰ ਸਿੰਘ ਨਿਰਮਾਣ, ਲੱਕੀ ਜੱਸਲ, ਸੁਰਜੀਤ ਸ਼ੰਟੀ, ਬਲਜਿੰਦਰ ਕਾਕਾ, ਜਗਮੇਲ ਸਿੰਘ ਛਾਜਲਾ, ਪ੍ਰਿਤਪਾਲ ਸਿੰਘ ਕਾਲਾ ਆਦਿ ਹਾਜ਼ਰ ਸਨ।

RELATED ARTICLES

-VIDEO ADVERTISEMENT-

- Advertisment -spot_imgspot_img

Most Popular