Wednesday, October 22, 2025
Homeपंजाबਲਾਰੈਂਸ ਬਿਸ਼ਨੋਈ ਮਾਮਲੇ 'ਚ ਹਾਈ ਕੋਰਟ ਸਖ਼ਤ, ਪ੍ਰਬੋਧ ਕੁਮਾਰ ਦੀ ਅਗਵਾਈ 'ਚ...

ਲਾਰੈਂਸ ਬਿਸ਼ਨੋਈ ਮਾਮਲੇ ‘ਚ ਹਾਈ ਕੋਰਟ ਸਖ਼ਤ, ਪ੍ਰਬੋਧ ਕੁਮਾਰ ਦੀ ਅਗਵਾਈ ‘ਚ ਮੁੜ SIT ਗਠਿਤ, DGP ਨੂੰ ਹਫ਼ਲਨਾਮਾ ਦਾਇਰ ਕਰਨ ਦੇ ਹੁਕਮ

ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਇੰਟਰਵਿਊ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ। ਹਾਈਕੋਰਟ ਨੇ ਕਿਹਾ ਕਿ CIA ਇੰਚਾਰਜ ਦੇ ਕਮਰੇ ‘ਚ ਕਿਵੇਂ ਇਸ ਸੰਬਧੀ ਵੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ 7 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹਾਈਕੋਰਟ ਨੇ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਉਨ੍ਹਾ ਅਧਿਕਾਰੀਆਂ ਦੇ ਖਿਲਾਫ ਅਪਰਾਧਿਕ ਕਾਰਵਾਈ ਕਰਦੇ ਹੋਏ ਭ੍ਰਿਸ਼ਟਾਚਾਰ ਤਹਿਤ ਕਾਰਵਾਈ ਕਿਉਂ ਨਹੀਂ ਕੀਤੀ ਗਈ?

ਡੀਜੀਪੀ ਪੰਜਾਬ ਨੂੰ 15 ਦਿਨਾਂ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਪ੍ਰਬੋਧ ਕੁਮਾਰ ਦੀ ਅਗਵਾਈ ‘ਚ ਮੁੜ SIT ਗਠਿਤ ਕੀਤੀ ਜਾਵੇ ਜੋ ਇਸ ਮਾਮਲੇ ਦੀ ਨਿਰਪੱਖ ਹੋ ਕੇ ਜਾਂਚ ਕਰੇਗੀ। ਅਦਾਲਤ ਨੇ ਇਹ ਵੀ ਕਿਹਾ ਕਿ ਜੇ ਕੋਰਟ ਨੂੰ ਲੱਗਾ ਕਿ ਜਾਂਚ ਸਹੀ ਨਹੀਂ ਹੋ ਰਹੀ ਤਾਂ ਇਸ ਨੂੰ ਪ੍ਰਾਈਵੇਟ ਜਾਂਚ ਏਜੰਸੀ ਦੇ ਹੱਥਾਂ ਵਿਚ ਦੇ ਦਿੱਤੀ ਜਾਵੇਗੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਇੰਟਰਵਿਊ ਮਾਮਲੇ ਵਿੱਚ ਬਣੀ SIT ਨੂੰ ਮਾਮਲੇ ਦੀ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਅਤੇ 6 ਹਫ਼ਤਿਆਂ ਵਿੱਚ ਸਟੇਟਸ ਰਿਪੋਰਟ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ।

RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular