The water level has also increased in the Ravi river Gurdaspur : ਗੁਰਦਾਸਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਮਕੋੜਾ ਪੱਤਨ ਦੇ 7 ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਦੱਸ ਦੇਈਏ ਕਿ ਪਹਾੜਾਂ ‘ਚ ਭਾਰੀ ਮੀਂਹ ਪੈਣ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸੇ ਨਾਲ 7 ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਇਸ ਦੇ ਚੱਲਦੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਰਾਵੀ ਦਰਿਆ ਉੱਤੇ ਪੈਂਦੇ ਮਕੋੜਾ ਪੱਤਣ ਦਾ ਆਰਜ਼ੀ ਪੁਲ ਜ਼ਿਆਦਾ ਮੀਂਹ ਪੈਣ ਕਾਰਨ ਬੰਦ ਕਰ ਦਿਤਾ ਜਾਂਦਾ ਹੈ। ਰਾਵੀ ਦਰਿਆ ਪਾਰ ਪੈਂਦੇ ਸੱਤ ਪਿੰਡ ਦਾ ਸੰਪਰਕ ਜ਼ਿਲ੍ਹੇ ਨਾਲੋਂ ਟੁੱਟ ਜਾਂਦਾ ਹੈ।
ਇਹ ਪਿੰਡ ਟਾਪੂ ਬਣ ਕੇ ਰਹਿ ਜਾਂਦੇ ਹਨ। ਇਨ੍ਹਾਂ ਪਿੰਡਾਂ ਦੇ ਲੋਕਾਂ ਲਈ ਦਰਿਆ ਆਰ-ਪਾਰ ਜਾਣ-ਆਉਣ ਲਈ ਕੇਵਲ ਇੱਕ ਬੇੜੀ ਦਾ ਸਹਾਰਾ ਹੀ ਰਹਿ ਜਾਂਦਾ ਹੈ। ਜਦੋਂ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਜਾਂਦਾ ਹੈ ਤਾਂ ਇਹ ਬੇੜੀ ਵੀ ਬੰਦ ਹੋ ਜਾਂਦੀ ਹੈ।