Monday, December 23, 2024
spot_imgspot_img
spot_imgspot_img
HomeपंजाबKangana Ranaut Controversy: CISF ਦੀ ਮਹਿਲਾ ਕਰਮਚਾਰੀ ਕੁਲਵਿੰਦਰ ਕੌਰ ਖਿਲਾਫ FIR ਦਰਜ

Kangana Ranaut Controversy: CISF ਦੀ ਮਹਿਲਾ ਕਰਮਚਾਰੀ ਕੁਲਵਿੰਦਰ ਕੌਰ ਖਿਲਾਫ FIR ਦਰਜ

ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਸੀਆਈਐਸਐਫ ਦੀ ਇੱਕ ਮਹਿਲਾ ਕਰਮਚਾਰੀ ਨੇ ਥੱਪੜ ਮਾਰ ਦਿੱਤਾ। ਇਸ ਮਾਮਲੇ ਵਿੱਚ ਮੁਹਾਲੀ ਪੁਲਿਸ ਨੇ ਮੁਲਜ਼ਮ ਕੁਲਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਕੁਲਵਿੰਦਰ ਕੌਰ ਖ਼ਿਲਾਫ਼ ਏਅਰਪੋਰਟ ਥਾਣੇ ਵਿੱਚ ਆਈਪੀਸੀ ਦੀ ਧਾਰਾ 323 ਅਤੇ 341 ਤਹਿਤ ਕਾਰਵਾਈ ਕੀਤੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਲਈ ਸੀਆਈਐਸਐਫ ਦੇ ਡੀਆਈਜੀ ਵਿਨੈ ਕੁਮਾਰ ਕਾਜਲਾ ਦਿੱਲੀ ਤੋਂ ਚੰਡੀਗੜ੍ਹ ਹਵਾਈ ਅੱਡੇ ’ਤੇ ਪਹੁੰਚ ਗਏ ਹਨ। ਉਹ ਜਾਂਚ ਕਰਕੇ ਰਿਪੋਰਟ ਪੇਸ਼ ਕਰਨਗੇ।

ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਚੁਣੀ ਗਈ ਹੈ। ਉਸ ਨੇ ਵੀਰਵਾਰ ਨੂੰ ਦਿੱਲੀ ਜਾਣਾ ਸੀ। ਇਸ ਦੇ ਲਈ ਉਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਫਲਾਈਟ ਫੜਨੀ ਸੀ। ਸੁਰੱਖਿਆ ਜਾਂਚ ਤੋਂ ਬਾਅਦ ਕੰਗਨਾ ਅਜੇ ਅੱਗੇ ਵਧੀ ਹੀ ਸੀ ਕਿ ਸੀਆਈਐਸਐਫ ਦੀ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਨੇ ਉਸ ਨੂੰ ਥੱਪੜ ਮਾਰ ਦਿੱਤਾ। ਇਸ ਘਟਨਾ ਨੂੰ ਦੇਖ ਕੇ ਉਥੇ ਮੌਜੂਦ ਲੋਕ ਅਤੇ ਸੁਰੱਖਿਆ ਕਰਮਚਾਰੀ ਵੀ ਹੈਰਾਨ ਰਹਿ ਗਏ। ਇਸ ਘਟਨਾ ਤੋਂ ਬਾਅਦ ਵੀਰਵਾਰ ਨੂੰ ਹੀ ਮਹਿਲਾ ਜਵਾਨ ਨੂੰ ਸਸਪੈਂਡ ਕਰ ਦਿੱਤਾ ਗਿਆ। ਕੁਲਵਿੰਦਰ ਕੌਰ ਸੁਲਤਾਨਪੁਰ ਲੋਧੀ ਦੀ ਰਹਿਣ ਵਾਲੀ ਹੈ। ਉਨ੍ਹਾਂ ਦਾ ਪਰਿਵਾਰ ਕਿਸਾਨ ਅੰਦੋਲਨ ਨਾਲ ਜੁੜਿਆ ਰਿਹਾ ਹੈ।

RELATED ARTICLES

Video Advertisment

- Advertisment -spot_imgspot_img

Most Popular