Monday, December 23, 2024
spot_imgspot_img
spot_imgspot_img
Homeपंजाबਸਿਮਰਨਜੀਤ ਮਾਨ ਦੇ ਵਿਵਾਦਤ ਬਿਆਨ ਪਿੱਛੋਂ ਕੰਗਨਾ ਰਣੌਤ ਦਾ ਜਵਾਬ...

ਸਿਮਰਨਜੀਤ ਮਾਨ ਦੇ ਵਿਵਾਦਤ ਬਿਆਨ ਪਿੱਛੋਂ ਕੰਗਨਾ ਰਣੌਤ ਦਾ ਜਵਾਬ…

ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਕੰਗਨਾ ਰਣੌਤ ‘ਤੇ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ।

ਸਿਮਰਨਜੀਤ ਸਿੰਘ ਮਾਨ ਨੇ ਕਿਹਾ, “ਤੁਸੀਂ ਕੰਗਣਾ ਰਣੌਤ ਨੂੰ ਪੁੱਛ ਸਕਦੇ ਹੋ ਕਿ ਬਲਾਤਕਾਰ ਕਿਵੇਂ ਹੁੰਦਾ ਹੈ ਤਾਂ ਕਿ ਲੋਕ ਸਮਝ ਸਕਣ ਕਿ ਬਲਾਤਕਾਰ ਕਿਵੇਂ ਹੁੰਦਾ ਹੈ। ਉਸ ਨੂੰ ਇਸ ਦਾ ਕਾਫੀ ਤਜ਼ਰਬਾ ਹੈ।” ਮਾਨ ਨੇ ਇਹ ਟਿੱਪਣੀ ਭਾਜਪਾ ਸੰਸਦ ਕੰਗਨਾ ਰਣੌਤ ਵੱਲੋਂ ਕਿਸਾਨਾਂ ਦੇ ਵਿਰੋਧ ‘ਤੇ ਕੀਤੀਆਂ ਤਾਜ਼ਾ ਟਿੱਪਣੀਆਂ ‘ਤੇ ਪ੍ਰਤੀਕਰਮ ਦਿੰਦਿਆਂ ਕੀਤੀ।

ਦੱਸ ਦਈਏ ਕਿ ਅੱਜ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਕਰਨਾਲ ਵਿਖੇ ਹਰਿਆਣਾ ਤੋਂ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਅਤੇ ਆਪਣੀ ਪਾਰਟੀ ਦੇ 5 ਉਮੀਦਵਾਰਾਂ ਦਾ ਐਲਾਨ ਕਰਨ ਪਹੁੰਚੇ ਸਨ।

ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਜੇਕਰ ਭਾਰਤ ਦੀ ਲੀਡਰਸ਼ਿਪ ਸਮਰੱਥਾ ਮਜ਼ਬੂਤ ​​ਨਾ ਹੁੰਦੀ ਤਾਂ ਕਿਸਾਨਾਂ ਦਾ ਵਿਰੋਧ ਦੇਸ਼ ਵਿੱਚ ਬੰਗਲਾਦੇਸ਼ ਵਰਗੇ ਸੰਕਟ ਦਾ ਰੂਪ ਧਾਰਨ ਕਰ ਸਕਦਾ ਸੀ। ਕੰਗਨਾ ਰਣੌਤ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਲਗਭਗ ਇੱਕ ਸਾਲ ਤੱਕ ਚੱਲੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ “ਲਾਸ਼ਾਂ ਲਟਕ ਰਹੀਆਂ ਸਨ” ਅਤੇ “ਬਲਾਤਕਾਰ” ਹੋ ਰਹੇ ਸਨ। ਉਨ੍ਹਾਂ ਨੇ ਚੀਨ ਅਤੇ ਅਮਰੀਕਾ ‘ਤੇ ‘ਸਾਜ਼ਿਸ਼’ ‘ਚ ਸ਼ਾਮਲ ਹੋਣ ਦਾ ਵੀ ਦੋਸ਼ ਲਗਾਇਆ।

ਹੁਣ ਕੰਗਨਾ ਨੇ ਇਸ ਉਤੇ ਮੋੜਵਾਂ ਜਵਾਬ ਦਿੱਤਾ ਹੈ। ਹਾਲ ਹੀ ‘ਚ ਕੰਗਨਾ ਨੇ ਇਕ ਟਵੀਟ ਆਪਣੇ ਐਕਸ ਅਕਾਊਂਟ ‘ਤੇ ਕੀਤਾ ਹੈ। ਜਿਸ ‘ਚ ਉਸ ਨੇ ਲਿਖਿਆ ਹੈ ਕਿ ਅਜਿਹਾ ਲਗਦਾ ਹੈ ਕਿ ਇਹ ਦੇਸ਼ ਕਦੇ ਵੀ ਬਲਾਤਕਾਰ ਨੂੰ ਮਾਮੂਲੀ ਬਣਾਉਣਾ ਬੰਦ ਨਹੀਂ ਕਰੇਗਾ। ਅੱਜ ਇਸ ਸੀਨੀਅਰ ਸਿਆਸਤਦਾਨ ਨੇ ਬਲਾਤਕਾਰ ਦੀ ਤੁਲਨਾ ਸਾਈਕਲ ਦੀ ਸਵਾਰੀ ਨਾਲ ਕੀਤੀ ਹੈ। ਇਸ ਵਿੱਚ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਮਜ਼ਾਕ ਲਈ ਔਰਤਾਂ ਵਿਰੁੱਧ ਬਲਾਤਕਾਰ ਅਤੇ ਹਿੰਸਾ ਇਸ ਮਰਦ-ਪ੍ਰਧਾਨ ਰਾਸ਼ਟਰ ਦੀ ਮਾਨਸਿਕਤਾ ਵਿੱਚ ਇੰਨੀ ਡੂੰਘਾਈ ਨਾਲ ਜੜ੍ਹੀ ਹੋਈ ਹੈ ਕਿ ਇਸ ਦੀ ਵਰਤੋਂ ਔਰਤਾਂ ਨੂੰ ਛੇੜਨ ਜਾਂ ਮਜ਼ਾਕ ਉਡਾਉਣ ਲਈ ਕੀਤੀ ਜਾਂਦੀ ਹੈ, ਭਾਵੇਂ ਉਹ ਉੱਚ ਪੱਧਰੀ ਫਿਲਮ ਨਿਰਮਾਤਾ ਕਿਉਂ ਨਾ ਹੋਵੇ?

RELATED ARTICLES

Video Advertisment

- Advertisment -spot_imgspot_img

Most Popular