spot_imgspot_img
HomeपंजाबLudhiana DC ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਸਬੰਧੀ ਰਾਜ...

Ludhiana DC ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਰਾਭਾ (ਲੁਧਿਆਣਾ):  ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ (Ludhiana DC) ਨੇ ਵੀਰਵਾਰ ਨੂੰ ਪਿੰਡ ਸਰਾਭਾ (ਲੁਧਿਆਣਾ) ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਡਾ. ਕੇ.ਐਨ.ਐਸ. ਕੰਗ, ਲੁਧਿਆਣਾ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਨਵਨੀਤ ਸਿੰਘ ਬੈਂਸ, ਏ.ਡੀ.ਸੀ ਅਮਰਜੀਤ ਬੈਂਸ, ਕੁਲਪ੍ਰੀਤ ਸਿੰਘ, ਐਸ.ਡੀ.ਐਮਜ਼ ਸਿਮਰਦੀਪ ਸਿੰਘ, ਡਾ. ਬਲਜਿੰਦਰ ਸਿੰਘ ਢਿਲੋਂ, ਰਜਨੀਸ਼ ਅਰੋੜਾ ਅਤੇ ਹੋਰ ਸਾਮਲ ਸਨ। ਡਿਪਟੀ ਕਮਿਸ਼ਨਰ ਨੇ ਸ਼ਹੀਦ ਦੇ ਜੱਦੀ ਘਰ ਵੀ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲੀਸ ਕਪਤਾਨ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਰਾਜ ਪੱਧਰੀ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਦੇ ਸਾਰੇ ਪ੍ਰਬੰਧ ਪੁਖਤਾ ਤਰੀਕੇ ਨਾਲ ਕੀਤੇ ਜਾਣਗੇ।
RELATED ARTICLES
- Advertisment -spot_imgspot_img

Most Popular