Tuesday, March 17, 2026
spot_imgspot_img
spot_imgspot_img
Homeपंजाबਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ...

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪਾਬੰਦੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰਕੱਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 11 ਅਕਤੂਬਰ ਤੋਂ ਦਸੰਬਰ, 2024 ਤੱਕ ਲਾਗੂ ਰਹਿਣਗੇ।

ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਬਿਲਡਿੰਗ ਦੇ ਆਲੇ ਦੁਆਲੇ ਆਮ ਜਨਤਾ, ਰਾਜਸੀ ਪਾਰਟੀਆਂ ਅਤੇ ਕਰਮਚਾਰੀ ਸੰਗਠਨਾ ਆਦਿ ਵੱਲੋਂ ਰੈਲੀਆਂ ਧਰਨੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਦਫ਼ਤਰ ਵਿੱਚ ਆਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ ।

RELATED ARTICLES

-VIDEO ADVERTISEMENT-

Most Popular