ਮੋਗਾ ਜ਼ਿਲ੍ਹੇ ਦੇ ਪਿੰਡ ਲੰਡੇ ਦੇ ਇਕ ਨਸ਼ਾ ਤਸਕਰ ਜੋ ਕਿ ਪਿਛਲੇ ਤਿੰਨ ਸਾਲਾਂ ਤੋਂ ਜੇਲ੍ਹ ’ਚ ਬੰਦ ਸੀ, ਜਿਸ ਦੇ ਖਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਮਾਲਸਰ ਦੀ ਪੁਲਿਸ ਨੇ ਉਸ ਦੀ 17.55 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਕੇ ਉਸ ਦੀ ਜਾਇਦਾਦ ਦੇ ਬਾਹਰ ਨੋਟਿਸ ਲਗਾ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਦਲਬੀਰ ਸਿੰਘ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਐਨ.ਡੀ.ਪੀ.ਐਸ ਐਕਟ ਤਹਿਤ ਜੇਲ੍ਹ ਵਿਚ ਬੰਦ ਮੋਗਾ ਜ਼ਿਲ੍ਹੇ ਦੇ ਪਿੰਡ ਲੰਡੇ ਦਾ ਰਹਿਣ ਵਾਲਾ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਥਾਣਾ ਸਮਾਲਸਰ ਵਲੋਂ ਕਾਰਵਾਈ ਕਰਦਿਆਂ ਉਸ ਦੀ 17.55 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।