Tuesday, December 24, 2024
HomeपंजाबPunjab Assembly Session : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਸ਼ੁਰੂ ,...

Punjab Assembly Session : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਸ਼ੁਰੂ , ਮਰਹੂਮ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਭ ਤੋਂ ਪਹਿਲਾਂ  ਮਰਹੂਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦੀ ਯਾਦ ਵਿੱਚ 2 ਮਿੰਟ ਦਾ ਮੌਨ ਰੱਖਿਆ ਗਿਆ। ਇਨ੍ਹਾਂ ਸ਼ਖ਼ਸੀਅਤਾਂ ਵਿੱਚ ਪਦਮਸ਼੍ਰੀ ਪ੍ਰਸਿੱਧ ਕਵੀ ਸੁਰਜੀਤ ਪਾਤਰ ਸਮੇਤ ਕਈ ਸਾਬਕਾ ਵਿਧਾਇਕਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ਸ਼ਾਮਲ ਸਨ। ਜਿਨ੍ਹਾਂ ਦਾ ਹਾਲ ਹੀ ਵਿੱਚ ਦਿਹਾਂਤ ਹੋ ਗਿਆ ਸੀ। ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।

ਇਨ੍ਹਾਂ ਸ਼ਖਸੀਅਤਾਂ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ  

ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ ਸਭਾ ਮੈਂਬਰ ਕਮਲ ਚੌਧਰੀ, ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ, ਸਾਬਕਾ ਵਿਧਾਇਕ ਧਨਵੰਤ ਸਿੰਘ, ਸਰਦੂਲ ਸਿੰਘ, ਸੁਤੰਤਰਤਾ ਸੈਨਾਨੀ ਕਸ਼ਮੀਰ ਸਿੰਘ, ਹਰਦੇਵ ਸਿੰਘ, ਜਗਦੀਸ਼ ਪ੍ਰਸਾਦ, ਅਟੇਡਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਸੈਸ਼ਨ ਦਾ ਸਮਾਂ ਵਧਾਉਣ ਦਾ ਮੁੱਦਾ ਉਠਾਇਆ ਗਿਆ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਵਿਧਾਨ ਸਭਾ ਦੇ ਕੈਮਰਿਆਂ ਨੂੰ ਲੈ ਕੇ ਅਜੇ ਤੱਕ ਕੋਈ ਨਿਯਮ ਨਹੀਂ ਹੈ। 9 ਅਗਸਤ ਨੂੰ ਚੀਫ਼ ਜਸਟਿਸ ਵੱਲੋਂ ਸਪੀਕਰ ਨੂੰ ਇੱਕ ਰਿਕਵੈਸਟ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਵਿੱਚ ਸਾਰਿਆਂ ਨੂੰ ਬਰਾਬਰੀ ਦਾ ਹੱਕ ਦਿੱਤਾ ਜਾਵੇ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਸੈਸ਼ਨ ਵਧਾਉਣ ਦਾ ਮੁੱਦਾ ਉਠਾਇਆ ਸੀ। ਵਿਧਾਨ ਸਭਾ ਦੇ 117 ਮੈਂਬਰ ਹਨ। ਮੇਰੀ ਬੇਨਤੀ ਹੈ ਕਿ ਹਰ ਵਿਧਾਇਕ ਨੂੰ 10 ਮਿੰਟ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਸੈਸ਼ਨ 8 ਤੋਂ 9 ਦਿਨਾਂ ਲਈ ਵਧਾਇਆ ਜਾਣਾ ਚਾਹੀਦਾ ਹੈ।
 ਐਕੁਆਇਰ ਕੀਤੀ ਜਾ ਰਹੀ ਜ਼ਮੀਨ ਦਾ ਕਿਸਾਨਾਂ ਨੂੰ ਮਿਲੇ ਉਚਿਤ ਮੁਆਵਜ਼ਾ

ਅਕਾਲੀ ਵਿਧਾਇਕ ਮਨਪ੍ਰੀਤ ਇਆਲੀ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਦੇ ਭਾਰਤ ਮਾਮਲਾ ਪ੍ਰਾਜੈਕਟ ਲਈ ਜੋ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ, ਉਸ ਜ਼ਮੀਨ ਦੀ ਵਾਜਬ ਕੀਮਤ ਕਿਸਾਨਾਂ ਨੂੰ ਨਹੀਂ ਮਿਲ ਰਹੀ। ਪੰਜਾਬ ਵਿੱਚ ਜ਼ਮੀਨ ਦੀ ਕੀਮਤ ਡੇਢ ਕਰੋੜ ਰੁਪਏ ਤੋਂ ਘੱਟ ਨਹੀਂ ਹੈ। ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਪੂਰਾ ਮੁੱਲ ਮਿਲਣਾ ਚਾਹੀਦਾ ਹੈ। ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਬੁੱਢੇ ਨਾਲੇ ਦਾ ਮੁੱਦਾ ਵੀ ਉਠਾਇਆ। ਸਪੀਕਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਕਮੇਟੀ ਬਣਾਈ ਗਈ ਹੈ। ਕਮੇਟੀ ਲਗਾਤਾਰ ਕੰਮ ਕਰ ਰਹੀ ਹੈ। ਤੁਸੀਂ ਕਮੇਟੀ ਤੋਂ ਸਿਫ਼ਾਰਸ਼ ਕਰਵਾਓ , ਇਸ ਨੂੰ ਲਾਗੂ ਕਰਵਾਉਣਾ ਵਿਧਾਨ ਸਭਾ ਦੀ ਜ਼ਿੰਮੇਵਾਰੀ ਹੈ।

ਡੇਰਾ ਸੱਚਾ ਸੌਦਾ ਮੁਖੀ ਦੀ ਫਾਈਲ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ ਹੈ

ਜਲੰਧਰ ਦੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸੀ.ਐਮ, ਢਾਈ ਸਾਲਾਂ ਤੋਂ ਡੇਰਾ ਸਿਰਸਾ ਮੁਖੀ ਨਾਲ ਸਬੰਧਤ ਫਾਈਲ ਤੁਹਾਡੇ ਕੋਲ ਹੈ। ਉਸ ਫਾਈਲ ਵਿੱਚ ਉਸ ਦਾ ਨਾਂ ਦਰਜ ਕੀਤਾ ਗਿਆ ਹੈ ਪਰ ਉਸ ‘ਤੇ ਕੇਸ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੇਰੇ ਹਲਕੇ ਵਿੱਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਜਦੋਂ ਕਿ ਉਥੇ ਕੋਈ ਨਦੀ ਨਹੀਂ ਹੈ।

ਇਸ ‘ਤੇ ਸੀਐਮ ਨੇ ਕਿਹਾ ਕਿ ਸਾਡੀ ਸਰਕਾਰ ਵਾਤਾਵਰਣ ਨੂੰ ਲੈ ਕੇ ਗੰਭੀਰ ਹੈ। ਪਹਿਲੀ ਵਾਰ ਰੁੱਖਾਂ ਅਤੇ ਪਾਣੀ ਦੀ ਗੱਲ ਹੋ ਰਹੀ ਹੈ। ਇਸ ਵਾਰ ਅਸੀਂ 70 ਤੋਂ 75 ਫੀਸਦੀ ਨਹਿਰੀ ਪਾਣੀ ਦੇਣ ਵਿੱਚ ਸਫਲ ਰਹੇ ਹਾਂ। ਜਦੋਂ ਸਾਡੀ ਸਰਕਾਰ ਨੇ ਸਹੁੰ ਚੁੱਕੀ ਸੀ ਤਾਂ ਸਿਰਫ਼ 16 ਫ਼ੀਸਦੀ ਨਹਿਰੀ ਪਾਣੀ ਦੀ ਸਪਲਾਈ ਹੁੰਦੀ ਸੀ। ਬੁੱਢੇ ਨਾਲੇ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਮੈਂ 2008 ਤੋਂ ਕੰਮ ਕਰ ਰਿਹਾ ਹਾਂ। ਪਰਗਟ ਸਿੰਘ ਨੂੰ ਕਿਹਾ ਕਿ ਉਹ ਇਸ ਮਾਮਲੇ ਨੂੰ ਹੱਲ ਕਰਵਾਉਣਗੇ।

RELATED ARTICLES

Most Popular